ਜਲੰਧਰ : ਐਤਵਾਰ 29 ਹਾੜ ਸੰਮਤ 552

ਤਾਜ਼ਾ ਖ਼ਬਰਾਂ

ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ਸੀ, ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਨਾਲ ਸੰਬੰਧਿਤ ਮ੍ਰਿਤਕ ਜਸਕਰਨ ਮਜ਼ਦੂਰੀ ਕਰਨ ਲਈ ਮਸਕਟ ਗਿਆ ਸੀ । ਮਸਕਟ ਜਾਣ ਤੋਂ ਕੁੱਝ ਸਮਾਂ ਬਾਅਦ ਜਸਕਰਨ ਨੇ ਟਰਾਲਾ ਚਲਾਉਣਾ ਸ਼ੁਰੂ ਕਰ ਦਿੱਤਾ ਅਤੇ ਮਸਕਟ ਤੋਂ ਦੁਬਈ ਲਈ ਸਾਮਾਨ ਦੀ ਢੋਆ ਢੁਆਈ ਕਰਦਾ ਸੀ ਕਿ ਅਚਾਨਕ ਬੀਤੀ 10 ਜੂਨ ਦੀ ਰਾਤ ਨੂੰ ਜਦ ਉਹ ਦੁਬਈ ਤੋਂ ਸੀਮਿੰਟ ਲੈ ਕੇ ਮਸਕਟ ਜਾ ਰਿਹਾ ਸੀ ਕਿ ਉਸ ਦਾ ਟਰਾਲਾ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਇੰਨਾ ਦਰਦਨਾਕ ਸੀ ਕਿ ਹਾਦਸੇ ਤੋਂ ਥੋੜ੍ਹੇ ਸਮੇਂ ਬਾਅਦ ਹੀ ਭਾਵ 11 ਜੂਨ ਨੂੰ ਦੁਬਈ ਵਿਖੇ ਹੀ ਉਸ ਦੀ ਮੌਤ ਹੋ ਗਈ। ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸ ਦੇ ਦੋਸਤ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਮਜਬੂਰੀ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ: ਓਬਰਾਏ ਨਾਲ ਸੰਪਰਕ ਕਰ ਕੇ ਜਸਕਰਨ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ।

 

ਖ਼ਬਰ ਸ਼ੇਅਰ ਕਰੋ

2019-06-20 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377