ਜਲੰਧਰ : ਵੀਰਵਾਰ 1 ਸਾਵਣ ਸੰਮਤ 552

ਤਾਜ਼ਾ ਖ਼ਬਰਾਂ

ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ ਸਿੰਘ ਦਾ ਪੋਤਰਾ ਪਵਨ ਸਿੰਘ ਉਮਰ 18 ਸਾਲ ਪੁੱਤਰ ਰਾਜਪਾਲ ਸਿੰਘ ਦਾ ਅਨੂ 15 ਸਾਲ ਪੁੱਤਰੀ ਦਿਲਬਾਗ ਸਿੰਘ ਵਾਸੀ ਮਜੀਠਾ ਨਾਲ ਪ੍ਰੇਮ ਸਬੰਧ ਸਨ, ਜਿਸ 'ਤੇ ਲੜਕੀ ਦੇ ਪਿਤਾ ਦਿਲਬਾਗ ਸਿੰਘ, ਚਾਚਾ ਹਰਪਾਲ ਸਿੰਘ ਪੁੱਤਰ ਬਲਦੇਵ ਵਪਾਰੀ ਵੱਲੋਂ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਪਵਨ ਸਿੰਘ ਨੂੰ ਤੇਜ ਹਥਿਆਰਾਂ ਦੇ ਵਾਰ ਕਰਕੇ ਗੰਭੀਰ ਜ਼ਖਮੀ ਕਰ ਦਿਤਾ ਜਿਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਲਿਜਾਉਣ 'ਤੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ। ਹਮਲਾਵਰ ਦਿਲਬਾਗ ਸਿੰਘ ਤੇ ਹਰਪਾਲ ਸਿੰਘ ਵੱਲੋਂ ਪਵਨ ਸਿੰਘ ਦਾ ਕਤਲ ਕਰਨ ਤੋਂ ਬਾਅਦ ਆਪਣੇ ਘਰ ਦੇ ਬਾਹਰ ਆਪਣੀ ਲੜਕੀ ਅਨੂ ਨੂੰ ਵੀ ਕਾਰ ਦੀ ਲਪੇਟ ਵਿਚ ਲਿਆ ਕੇ ਅਤੇ ਤੇਜਧਾਰ ਹਥਿਆਰਾਂ ਦਾ ਵਾਰ ਕਰਕੇ ਉਸ ਦਾ ਵੀ ਕਤਲ ਕਰ ਦਿਤਾ ਗਿਆ। ਹਮਲਾਵਰ ਦਿਲਬਾਗ ਸਿੰਘ, ਹਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ ਤੋ ਫ਼ਰਾਰ ਹੋ ਗਿਆ। ਡੀ.ਐੱਸ.ਪੀ ਰਵਿੰਦਰ ਸਿੰਘ, ਥਾਣਾ ਮੁਖੀ ਹਰਕੀਰਤ ਸਿੰਘ, ਏ ਐਸ ਆਈ ਰਾਜਬੀਰ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

2019-06-26 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377