ਤਾਜਾ ਖ਼ਬਰਾਂ


ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  22 minutes ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  30 minutes ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  13 minutes ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  about 1 hour ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 2 hours ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  about 2 hours ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  about 3 hours ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  about 3 hours ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  about 3 hours ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਫ਼ਾਜ਼ਿਲਕਾ : ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 15 ਜੁਲਾਈ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ. ਓ. ਪੀ. ਸਾਦਕੀ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਪਾਕਿਸਤਾਨੀ ਕਰੰਸੀ ਸਣੇ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੀ 181 ਬਟਾਲੀਅਨ ਦੇ ਜਵਾਨ ਜਦੋਂ ਫ਼ਾਜ਼ਿਲਕਾ ਸੈਕਟਰ 'ਚ ਕੌਮਾਂਤਰੀ ਸਰਹੱਦ ਦੀ ਬੀ. ਓ. ਪੀ. ਸਾਦਗੀ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤ 'ਚ ਘੁਸਪੈਠ ਕਰਦਿਆਂ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਫੜ ਲਿਆ ਅਤੇ ਇਸ ਦੀ ਸੂਚਨਾ ਆਪਣੇ ਅਧਿਕਾਰੀਆਂ ਨੂੰ ਦਿੱਤੀ। ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਫ਼ਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਪਾਕਿਸਤਾਨੀ ਘੁਸਪੈਠੀਏ ਤੋਂ 1 ਹਜ਼ਾਰ, 40 ਰੁਪਏ ਦੀ ਪਾਕਿ ਕਰੰਸੀ ਬਰਾਮਦ ਕਰਕੇ ਉਸ ਦੇ ਵਿਰੁੱਧ ਥਾਣਾ ਸਦਰ 'ਚ ਧਾਰਾ 3/34 ਆਈ. ਪੀ. ਐਕਟ, 14 ਫ਼ੋਰਨਰ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ ਸਾਜਿਦ ਅਲੀ ਪੁੱਤਰ ਸ਼ਾਹਿਦ ਅਲੀ ਵਾਸੀ ਕੱਚੀ ਆਬਾਦੀ ਵਾਇਆ ਨਾਜਾਦ ਰੇਲਵੇ ਫਾਟਕ ਗਲੀ ਨੰਬਰ 10 ਮੁਮਤਾਜ਼ ਬਾਦ ਪਾਕਿਸਤਾਨ ਵਜੋਂ ਹੋਈ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX