ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼

ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ। ਇਹ ਵਿਚਾਰ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੁਜ਼ਗਾਰ ਨਿਰਮਾਣ ਅਤੇ ਸੈਰ ਸਪਾਟਾ ਵਿਕਾਸ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਡਿੱਕੀ) ਪੰਜਾਬ ਚੈਪਟਰ ਦੇ ਉਦਘਾਟਨ ਮੌਕੇ ਦੇਸ਼ ਦੇ 26 ਸੂਬਿਆਂ ਤੋਂ ਆਏ ਹੋਏ ਦਲਿਤ ਉਦਯੋਗਪਤੀਆਂ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦਲਿਤ ਉਦਯੋਗਪਤੀ ਜੇਕਰ ਇੱਕਜੁੱਟ ਹੋ ਕੇ ਕੰਮ ਕਰਨ ਤਾਂ ਸਮੁੱਚੇ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਸਕਦੇ ਹਨ। ਚੰਨੀ ਨੇ ਡਿੱਕੀ ਦੇ ਗਠਨ ਲਈ ਦਲਿਤ ਉਦਯੋਗਪਤੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਲਿਤਾਂ ਦਾ ਸੰਗਠਨ ਬਣਾਉਣਾ ਖ਼ੁਦ ਨੂੰ ਚੁਨੌਤੀ ਹੈ ਕਿਉਂਕਿ ਅੱਜ ਦੇ ਬਦਲਦੇ ਸਮੇਂ 'ਚ ਕੋਈ ਵੀ ਵਿਅਕਤੀ ਖ਼ੁਦ ਨੂੰ ਦਲਿਤ ਕਹਾਉਣਾ ਪਸੰਦ ਨਹੀਂ ਕਰਦਾ। ਉਨ੍ਹਾਂ ਡਿੱਕੀ ਦੇ ਪੰਜਾਬ ਨੁਮਾਇੰਦਿਆਂ ਨੂੰ ਪੰਜਾਬ 'ਚ ਨਵੇਂ ਉਦਯੋਗ ਸਥਾਪਿਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਲਿਤਾਂ ਦੇ ਵਿਕਾਸ ਲਈ ਵਚਨਬੱਧ ਹੈ। ਡਿੱਕੀ ਦੇ ਨੁਮਾਇੰਦੇ ਜੇਕਰ ਪੰਜਾਬ 'ਚ ਉਦਯੋਗ ਸਥਾਪਿਤ ਕਰਨਗੇ ਤਾਂ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੇਸ਼ ਭਰ ਤੋਂ ਆਏ ਉਦਯੋਗਪਤੀਆਂ ਦਾ ਸਵਾਗਤ ਕੀਤਾ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਦਲਿਤ ਉਦਯੋਗਪਤੀਆਂ ਨੂੰ ਇੱਕ ਮੰਚ 'ਤੇ ਲਿਆਉਣ ਲਈ ਡਿੱਕੀ ਦਾ ਗਠਨ ਬੇਹੱਦ ਸ਼ਲਾਘਾਯੋਗ ਕੰਮ ਹੈ। ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸੰਸਥਾਪਕ ਪ੍ਰਧਾਨ ਪਦਮਸ਼੍ਰੀ ਮਿਲਿੰਦ ਕਾਂਬਲੇ ਨੇ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਦਲਿਤਾਂ ਦੀ ਜਨਸੰਖਿਆ ਵੱਧ ਹੈ। ਇਸ ਮੌਕੇ ਡਿੱਕੀ ਉਤਰੀ ਭਾਰਤ ਦੇ ਪ੍ਰਧਾਨ ਸੰਜੀਵ ਡਾਂਗੀ, ਪੰਜਾਬ ਦੇ ਮੁਖੀ ਬਿਜੇਂਦਰ ਸਿੰਘ ਕਬੀਰਾ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX