ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ

ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ ਹਾਦਸੇ ਵਾਪਰਦੇ ਹਨ। ਇਨ੍ਹਾਂ ਸੜਕ ਹਾਦਸਿਆਂ 'ਚ ਜਿੱਥੇ ਮਨੁੱਖੀ ਜ਼ਿੰਦਗੀਆਂ ਅਪਾਹਜ ਬਣ ਕੇ ਰਹਿ ਜਾਂਦੀਆਂ ਹੈ। ਉੱਥੇ ਕਈ ਵਾਰ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੜਕ ਹਾਦਸੇ 'ਚ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਰਾਹੀਂ ਲੋਕਾਂ ਤੋਂ ਜਬਰੀ ਗਊ ਸੈੱਸ ਵਸੂਲਿਆ ਜਾ ਰਿਹਾ ਹੈ ਜਦੋਂ ਕਿ ਰੋਡ ਟੈਕਸ ਦੇਣ ਦੇ ਬਾਵਜੂਦ ਵੀ ਸੜਕਾਂ 'ਤੇ ਝੁੰਡਾਂ ਦੇ ਝੁੰਡ ਫਿਰਦੀਆਂ ਆਵਾਰਾ ਗਊਆਂ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ । ਉਨ੍ਹਾਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਮਹਿਸੂਸ ਕਰਦਿਆਂ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਗਊ ਸੈੱਸ ਰਾਹੀਂ ਇਕੱਠੇ ਕੀਤੇ ਪੈਸਿਆਂ 'ਚੋ ਮੁਆਵਜ਼ੇ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਗਊਆਂ ਦੀ ਸੰਭਾਲ ਲਈ ਸਰਕਾਰ ਵੱਲੋਂ ਗਊਸ਼ਾਲਾਵਾਂ ਬਣਾਉਣ ਲਈ ਕਰੋੜਾਂ ਰੁਪਇਆਂ ਦੀ ਗਰਾਂਟ ਜਾਰੀ ਕੀਤੀ ਜਾਂਦੀ ਹੈ ਪਰ ਫਿਰ ਵੀ ਆਵਾਰਾ ਗਊਆਂ ਦੇ ਕਾਰਨ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਉੱਥੇ ਸੜਕ ਹਾਦਸਿਆਂ 'ਚ ਮਨੁੱਖੀ ਜ਼ਿੰਦਗੀ ਦਾ ਵੀ ਘਾਣ ਹੁੰਦਾ ਹੈ ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਗਊ ਸੈੱਸ ਦੇ ਰੂਪ ਵਿਚ ਇਕੱਠੇ ਕੀਤੇ ਕਰੋੜਾਂ ਰੁਪਇਆਂ 'ਚੋਂ ਆਵਾਰਾ ਪਸ਼ੂਆਂ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਅਤੇ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX