ਜਲੰਧਰ : ਸ਼ਨੀਵਾਰ 23 ਜੇਠ ਸੰਮਤ 552

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 11 ਸਤੰਬਰ- ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਹੁਣ ਉਨ੍ਹਾਂ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) ਨੂੰ ਭਾਰਤ ਦਾ ਅਟੁੱਟ ਹਿੱਸਾ ਬਣਾਉਣਾ ਹੈ। ਲੰਘੇ ਦਿਨ ਜੰਮੂ-ਕਸ਼ਮੀਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ, ''ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨਾਂ 'ਚ ਸਭ ਤੋਂ ਵੱਡੀ ਪ੍ਰਾਪਤੀ 'ਚ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨਾ ਸ਼ਾਮਲ ਹੈ ਅਤੇ ਸਾਡਾ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਟੁੱਟ ਹਿੱਸਾ ਬਣਾਉਣਾ ਹੈ।'' ਉਨ੍ਹਾਂ ਅੱਗੇ ਕਿਹਾ, ''ਇਹ ਸਿਰਫ਼ ਮੈਂ ਨਹੀਂ ਕਹਿ ਰਿਹਾ ਜਾਂ ਮੇਰਾ ਸੰਗਠਨ ਕਹਿ ਰਿਹਾ ਹੈ, ਬਲਕਿ ਇਹ 1994 'ਚ ਪੀ. ਵੀ. ਨਰਸਿਮ੍ਹਾ ਰਾਓ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸਰਬ ਸੰਮਤੀ ਨਾਲ ਪਾਸ ਕਰਾਇਆ ਗਿਆ ਸੰਕਲਪ ਹੈ।''

 

ਖ਼ਬਰ ਸ਼ੇਅਰ ਕਰੋ

2019-09-11 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377