ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  6 minutes ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  14 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  13 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  41 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਤਾਜ਼ਾ ਖ਼ਬਰਾਂ

ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਰਨਾਲਾ, ਰੂੜੇਕੇ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਰੂੜੇਕੇ ਕਲਾਂ ਤੋਂ ਧੂਰਕੋਟ ਨੂੰ ਜਾਦੀ ਸੜਕ 'ਤੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੂੰ ਲਿਖਾਏ ਬਿਆਨ 'ਚ ਸੁਖਪਾਲ ਸਿੰਘ ਪੁੱਤਰ ਸਾਗਰ ਸਿੰਘ ਵਾਸੀ ਧੂਰਕੋਟ ਨੇ ਦੱਸਿਆ ਕਿ ਉਸ ਦਾ ਭਰਾ ਰੇਸ਼ਮ ਸਿੰਘ (22) ਮੋਟਰਸਾਈਕਲ 'ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਆਪਣੇ ਬੱਚੇ ਲਈ ਸਮਾਨ ਲੈਣ ਲਈ ਆਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਰੂੜੇਕੇ ਕਲਾਂ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਆਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਦੇ ਅਚਾਨਕ ਅੱਗੇ ਆ ਗਿਆ, ਜਿਸ ਕਾਰਨ ਹੇਠਾਂ ਡਿੱਗ ਪਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਮਗਰੋਂ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX