ਤਾਜਾ ਖ਼ਬਰਾਂ


14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 minutes ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 minute ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  21 minutes ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  37 minutes ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  36 minutes ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  58 minutes ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 1 hour ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ

ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ ਜ਼ਖਮੀ ਹੋ ਗਏ ਜੋ ਕਿ ਸਿਵਲ ਹਸਪਤਾਲ 'ਚ ਜੇਰੇ ਇਲਾਜ ਹਨ। ਇਸ ਸਬੰਧੀ ਅਕਾਲੀ ਦਲ ਨਾਲ ਸਬੰਧਿਤ ਸਿਵਲ ਹਸਪਤਾਲ ਵਿਖੇ ਦਾਖਲ ਜਨਤਾ ਟਰੱਕ ਟਰਾਲਾ ਅਪਰੇਟਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੀ ਯੂਨੀਅਨ 'ਚ ਬੈਠੇ ਸਨ ਕਿ ਕਾਂਗਰਸ ਧੜੇ ਨਾਲ ਸਬੰਧਿਤ ਟਰੱਕ ਯੂਨੀਅਨ ਦੇ ਪ੍ਰਧਾਨ ਕੁਲਦੇਵ ਸਿੰਘ ਮੀਰਪੁਰ ਆਪਣੇ 7-8 ਸਾਥੀਆ ਤੋਂ ਜ਼ਿਆਦਾ ਵਿਅਕਤੀਆਂ ਸਮੇਤ ਪੁੱਜ ਕੇ ਗੰਡਾਸੇ, ਤਲਵਾਰਾਂ ਅਤੇ ਡਾਂਗਾਂ ਨਾਲ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਦੌਰਾਨ ਖ਼ੁਦ ਭੁਪਿੰਦਰ ਸਿੰਘ ਪ੍ਰਧਾਨ , ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਕੋਆਪਰੇਟਿਵ ਬੈਕ ਦੇ ਚੇਅਰਮੈਨ ਤੇ ਸਾਬਕਾ ਸਰਪੰਚ ਬਲਦੇਵ ਸਿੰਘ ਮੀਰਪੁਰ ਅਤੇ ਅਵਤਾਰ ਸਿੰਘ ਫ਼ੌਜੀ ਸਾਧੂ ਵਾਲਾ ਜ਼ਖਮੀ ਹੋ ਗਏ ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੁਚਿਤ ਕਰ ਦਿੱਤਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX