ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  2 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  16 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  36 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  45 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਾਜ਼ਾ ਖ਼ਬਰਾਂ

ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਕਿ ਵਾਪਸੀ ਮੌਕੇ ਐੱਸ. ਪੀ. ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਇਸ ਦੀ ਪੁਸ਼ਟੀ ਬਾਬਾ ਦਾਦੂਵਾਲ ਦੇ ਸੇਵਾਦਾਰ ਜਗਮੀਤ ਸਿੰਘ ਨੇ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਦਾਦੂਵਾਲ ਦੀ ਗ੍ਰਿਫ਼ਤਾਰੀ ਦੇ ਪਿੱਛੇ ਸਿਵਲ ਲਾਈਨ ਬਠਿੰਡਾ ਬਠਿੰਡਾ ਦਾ ਮਾਮਲਾ ਹੈ। ਭਾਵੇਂ ਕਿ ਇਸ ਦੀ ਪੁਸ਼ਟੀ ਅਧਿਕਾਰੀਆਂ ਨੇ ਨਹੀਂ ਕੀਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX