ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 minute ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  10 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  19 minutes ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  36 minutes ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  59 minutes ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 1 hour ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਅਰੂਸਾ ਆਲਮ ਦੇ ਵਾਰ-ਵਾਰ ਪੰਜਾਬ 'ਚ ਰਹਿਣ ਦੀ ਕੇਂਦਰ ਸਰਕਾਰ ਕਰਵਾਏ ਜਾਂਚ- ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਜਿੱਥੇ ਅੱਜ ਵੱਡੀ ਗਿਣਤੀ 'ਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਮੁਕਤ ਸਰੋਵਰ 'ਚ ਇਸ਼ਨਾਨ ਕੀਤਾ, ਉੱਥੇ ਹੀ ਇਤਿਹਾਸਕ ਗੁਰਦੁਆਰਿਆਂ 'ਚ ਮੱਥਾ ਟੇਕਿਆ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਸੈਲਾਬ ਦੁਪਹਿਰ ਬਾਅਦ ਨਜ਼ਰ ਆਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਕੌਮ ਨੇ ਹਮੇਸ਼ਾ ਸਰਬੱਤ ਦਾ ਭਲਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ਵਾਲੇ ਹਨ ਅਤੇ ਕੁਝ ਤਾਕਤਾਂ ਝੂਠੇ ਪ੍ਰਚਾਰ ਰਾਹੀਂ ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀਆਂ ਹੋਈਆਂ ਹਨ ਤੇ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹੋਣ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕਾਂ ਨਾਲ ਵਾਅਦੇ ਕਰਕੇ ਮੁੱਕਰਨ ਵਾਲੀ ਕਾਂਗਰਸ ਸਰਕਾਰ ਨੂੰ ਆਉਣ ਵਾਲੇ ਸਮੇਂ 'ਚ ਚੱਲਦਾ ਕੀਤਾ ਜਾਵੇ। ਇਸ ਮੌਕੇ 42 ਸਾਲਾਂ ਬਾਅਦ ਅਕਾਲੀ ਦਲ ਦੀ ਕਾਨਫ਼ਰੰਸ 'ਚ ਬੋਲਦਿਆਂ ਜਗਮੀਤ ਸਿੰਘ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ 'ਚ ਪਿਛਲੇ 9 ਸਾਲਾਂ ਤੋਂ ਆ ਰਹੀ ਅਰੂਸਾ ਆਲਮ ਦੀ ਕੇਂਦਰ ਸਰਕਾਰ ਜਾਂਚ ਕਰਵਾਏ, ਕਿਉਂਕਿ ਇਹ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਅਤੇ ਰਾਮੂਵਾਲੀਆ ਟਕਸਾਲੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਬਾਦਲ ਪਰਿਵਾਰ ਦੀਆਂ ਪੰਜਾਬੀਆਂ ਪ੍ਰਤੀ ਘਾਲਨਾਵਾਂ ਦਾ ਜ਼ਿਕਰ ਕੀਤਾ। ਉੱਥੇ ਹੀ ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਪਟਨ ਦੇ ਰਾਜ 'ਚ ਪੰਜਾਬ ਉੱਜੜ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX