ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  8 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  18 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  24 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  36 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  52 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  46 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਸ੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਪ੍ਰਤੀ ਮੰਦੀ ਭਾਸ਼ਾ ਬਰਦਾਸ਼ਤ ਨਹੀਂ: ਐਡਵੋਕੇਟ ਸਿਆਲਕਾ, ਪ੍ਰੋ: ਸਰਚਾਂਦ ਸਿੰਘ
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਸਾਥੀ ਵਿਕਰਮ ਸਿੰਘ ਬਬੇਹਾਲੀ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲੀਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਪੰਥਕ ਆਗੂ ਤੇ ਸ਼੍ਰੋਮਣੀ ਕਮੇਟੀ ਪਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਮੌਜੂਦਗੀ ਵਿਚ ਪ੍ਰੋ: ਸਰਚਾਂਦ ਸਿੰਘ ਅਤੇ ਸ਼ਮਸ਼ੇਰ ਸਿੰਘ ਜੇਠੂਵਾਲ ਵੱਲੋਂ ਦਰਖਾਸਤਾਂ ਦਿੱਤੀਆਂ ਗਈਆਂ। ਇਸ ਮੌਕੇ ਆਗੂਆਂ ਨੇ ਵਿਰਾਸਤੀ ਮਾਰਗ 'ਤੋਂ ਬੁਤ ਤੋੜਨ ਦੇ ਮਾਮਲੇ 'ਚ ਸ਼ਾਮਿਲ ਸਿਖ ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਵੀ ਮੰਗ ਕੀਤੀ ਗਈ। ਪੈੱ੍ਰਸ ਨਾਲ ਗਲ ਕਰਦਿਆਂ ਪ੍ਰੋ: ਸਰਚਾਂਦ ਸਿੰਘ ਅਤੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਨੇ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਆਸ ਹੈ ਕਿ ਪੁਲੀਸ ਭਾਈ ਢੱਡਰੀਆਂ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕਰੇਗੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX