ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ

ਨਵੀਂ ਦਿੱਲੀ, 27 ਜਨਵਰੀ- ਕਰਜ਼ ਦੇ ਬੋਝ ਹੇਠਾਂ ਦੱਬੀ ਸਰਕਾਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੂੰ ਵੇਚਣ ਲਈ ਇੱਕ ਵਾਰ ਫਿਰ ਸਰਕਾਰ ਨੇ ਬੋਲੀ ਮੰਗਾਈ ਹੈ। ਸਰਕਾਰ ਨੇ ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚਣ ਦਾ ਫ਼ੈਸਲਾ ਕੀਤਾ ਹੈ। ਇਸ ਨੂੰ ਲੈ ਕੇ ਮੁੱਢਲੀ ਜਾਣਕਾਰੀ ਵੀ ਸਾਂਝੀ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਜਾਰੀ ਦਸਤਾਵੇਜ਼ਾਂ ਮੁਤਾਬਕ 'ਰਣਨੀਤਕ ਅਪਨਿਵੇਸ਼' ਦੇ ਤਹਿਤ ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈੱਸ ਦੇ 100 ਫ਼ੀਸਦੀ ਅਤੇ ਏ. ਆਈ. ਐੱਸ. ਏ. ਟੀ. ਐੱਸ. ਦੇ 50 ਫ਼ੀਸਦੀ ਸ਼ੇਅਰ ਸਰਕਾਰ ਵਲੋਂ ਵੇਚੇ ਜਾਣਗੇ। ਇਸ ਤੋਂ ਇਲਾਵਾ ਪ੍ਰਬੰਧਨ ਕੰਟਰੋਲ ਦਾ ਅਧਿਕਾਰ ਵੀ ਸਫਲ ਬੋਲੀ ਲਗਾਉਣ ਵਾਲੇ ਦੇ ਹੱਥਾਂ 'ਚ ਚਲਾ ਜਾਵੇਗਾ। ਸਰਕਾਰ ਇਸ ਅਪਨਿਵੇਸ਼ 'ਚ ਬੋਲੀ ਦੀ ਪ੍ਰਕਿਰਿਆ ਦੀ ਵਰਤੋਂ ਕਰੇਗੀ ਅਤੇ ਇਸ 'ਚ ਸ਼ਾਮਲ ਹੋਣ ਲਈ 17 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਬਣੇ ਇੱਕ ਮੰਤਰੀ ਸਮੂਹ ਨੇ 7 ਜਨਵਰੀ ਨੂੰ ਇਸ ਸਰਕਾਰੀ ਹਵਾਬਾਜ਼ੀ ਕੰਪਨੀ ਦੇ ਨਿੱਜੀਕਰਨ ਨਾਲ ਜੁੜੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਏਅਰ ਇੰਡੀਆ 'ਤੇ 80 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਹੈ। ਬਿਡਿੰਗ ਪ੍ਰਕਿਰਿਆ 'ਚ ਜਿਹੜੇ ਕੁਆਲੀਫ਼ਾਈ ਕਰਨਗੇ, ਉਨ੍ਹਾਂ ਨੂੰ 31 ਮਾਰਚ ਤੱਕ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ 'ਚ 100 ਫ਼ੀਸਦੀ ਸ਼ੇਅਰ ਸਰਕਾਰ ਕੋਲ ਹੀ ਹਨ। ਇਸ ਤੋਂ ਪਹਿਲਾਂ ਸਾਲ 2018 'ਚ ਏਅਰ ਇੰਡੀਆ 'ਚ 76 ਫ਼ੀਸਦੀ ਹਿੱਸੇਦਾਰੀ ਵੇਚਣ ਦਾ ਪ੍ਰਸਤਾਵ ਮੋਦੀ ਸਰਕਾਰ ਲੈ ਕੇ ਆਈ ਸੀ ਪਰ ਇਸ ਡੀਲ ਲਈ ਕੋਈ ਤਿਆਰ ਨਹੀਂ ਹੋਇਆ। ਅਜਿਹੇ 'ਚ ਸਰਕਾਰ ਨੇ 100 ਫ਼ੀਸਦੀ ਹਿੱਸੇਦਾਰੀ ਵੇਚਣ ਦਾ ਫ਼ੈਸਲਾ ਕੀਤਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX