ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ

ਅੰਮ੍ਰਿਤਸਰ, 27 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨੀ ਸੂਬੇ ਸਿੰਧ ਦੇ ਹਾਲਾ ਮਤਿਆਰੀ ਸ਼ਹਿਰ 'ਚ ਇੱਕ ਹਿੰਦੂ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਜਬਰਨ ਇਸਲਾਮ ਕਬੂਲ ਕਰਾਉਣ ਅਤੇ ਨਿਕਾਹ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੂੰ ਸਥਾਨਕ ਪੁਲਿਸ ਦੇ ਅਧਿਕਾਰੀਆਂ ਦੀ ਦੇਖ-ਰੇਖ 'ਚ ਹਮਲਾਵਰਾਂ ਨੇ ਉਸ ਦੇ ਵਿਆਹ ਦੇ ਮੰਡਪ ਤੋਂ ਅਗਵਾ ਕੀਤਾ ਅਤੇ ਫਿਰ ਜ਼ਬਰਦਸਤੀ ਇਸਲਾਮ ਕਬੂਲ ਕਰਵਾ ਕੇ ਇੱਕ ਮੁਸਲਮਾਨ ਵਿਅਕਤੀ ਨਾਲ ਉਸ ਦਾ ਨਿਕਾਹ ਕਰਵਾ ਦਿੱਤਾ ਗਿਆ। 24 ਸਾਲਾ ਭਾਰਤੀ ਬਾਈ ਨਾਮੀ ਉਕਤ ਲੜਕੀ ਦਾ ਹਾਲਾ ਮਤਿਆਰੀ ਸ਼ਹਿਰ 'ਚ ਇੱਕ ਹਿੰਦੂ ਲੜਕੇ ਨਾਲ ਵਿਆਹ ਹੋਣਾ ਸੀ। ਲੜਕੀ ਭਾਰਤੀ ਦੇ ਪਿਤਾ ਕਿਸ਼ੋਰ ਦਾਸ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਵਿਆਹ ਦਾ ਸਮਾਰੋਹ ਚੱਲ ਰਿਹਾ ਸੀ ਕਿ ਇਸੇ ਦੌਰਾਨ ਸ਼ਾਹਰੁਖ਼ ਮੇਮਨ ਨਾਮੀ ਅਗਵਾਕਾਰ ਪੁਲਿਸ ਅਧਿਕਾਰੀਆਂ ਅਤੇ ਕਈ ਲੋਕਾਂ ਦੇ ਨਾਲ ਆਇਆ ਅਤੇ ਦਿਨ-ਦਿਹਾੜੇ ਉਨ੍ਹਾਂ ਦੀ ਲੜਕੀ ਨੂੰ ਲੈ ਗਿਆ। ਬਾਅਦ 'ਚ ਭਾਰਤੀ ਦੇ ਇਸਲਾਮ ਧਰਮ 'ਚ ਪਰਿਵਰਤਨ ਅਤੇ ਸ਼ਾਹਰੁਖ਼ ਮੇਮਨ ਨਾਲ ਵਿਆਹ ਦੇ ਦਸਤਾਵੇਜ਼ਾਂ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ। ਦਸਤਾਵੇਜ਼ਾਂ ਮੁਤਾਬਕ ਇਸਲਾਮ ਧਰਮ 'ਚ ਪਰਿਵਰਤਨ ਤੋਂ ਬਾਅਦ ਭਾਰਤੀ ਦਾ ਨਾਂ ਬੁਸ਼ਰਾ ਬੀਬੀ ਰੱਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਘਟਨਾ ਦੇ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਲੜਕੀ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX