ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  about 1 hour ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  about 1 hour ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 2 hours ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 3 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 4 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 4 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 4 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 4 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 5 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਚੇਤ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਪੁਲਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਕਾਰਨ ਕੈਮਿਸਟਾਂ ਨੇ ਘਰਾਂ ਵਿਚ ਜਾ ਕੇ ਦਵਾਈ ਦੇਣ ਦਾ ਕੀਤਾ ਬਾਈਕਾਟ

ਬਰਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਲਾਡੀ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੱਲ ਰਹੇ ਕਰਫ਼ਿਊ ਦੌਰਾਨ ਬਰਨਾਲਾ ਦੇ ਕੈਮਿਸਟਾਂ ਵੱਲੋਂ ਪੁਲਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਚੱਲਦਿਆਂ ਘਰਾਂ ਵਿਚ ਜਾ ਕੇ ਦਵਾਈ ਦੇਣ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ ਨੇ ਦੱਸਿਆ ਕੇ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਕੈਮਿਸਟਾਂ ਵੱਲੋਂ ਘਰਾਂ ਵਿਚ ਜਾ ਕੇ ਮਰੀਜ਼ਾਂ ਨੂੰ ਦਵਾਈ ਦਿੱਤੀ ਜਾ ਰਹੀ ਸੀ, ਪਰ ਪੁਲਸ ਵੱਲੋਂ ਉਨ੍ਹਾਂ ਦੇ ਇੱਕ ਕੈਮਿਸਟ ਸਾਥੀ ਦੀ ਬਿਨਾਂ ਕਿਸੇ ਵਜ੍ਹਾ ਥਾਣਾ ਸਿਟੀ ਵਿਖੇ ਲਿਜਾ ਕੇ ਕਈ ਘੰਟੇ ਕੀਤੀ ਖੱਜਲਖੁਆਰੀ ਦੇ ਰੋਸ ਵਜੋਂ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਕੈਮਿਸਟ ਸਿਰਫ਼ ਆਪਣੀਆਂ ਦੁਕਾਨਾਂ 'ਤੇ ਹੀ ਦਵਾਈ ਦੇਣਗੇ, ਘਰਾਂ ਵਿਚ ਜਾ ਕੇ ਕੋਈ ਵੀ ਕੈਮਿਸਟ ਦਵਾਈ ਨਹੀਂ ਦੇਵੇਗਾ। ਕੈਮਿਸਟਾਂ ਵੱਲੋਂ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਥਾਣਾ ਸਿਟੀ ਵਿਖੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। 


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX