ਜਲੰਧਰ : ਐਤਵਾਰ 18 ਜੇਠ ਸੰਮਤ 552
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਬਰਨਾਲਾ, 26 ਮਾਰਚ (ਧਰਮਪਾਲ ਸਿੰਘ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ ਅੰਦਰ ਲੱਗੇ ਕਰਫ਼ਿਊ ਦੌਰਾਨ ਪਿੰਡ ਫਰਵਾਹੀ ਵਿਖੇ ਮਜ਼ਦੂਰਾਂ ਅਤੇ ਲੋੜਵੰਦਾਂ ਨੂੰ ਘਰਾਂ 'ਚ ਰਾਸ਼ਨ ਨਾ ਮਿਲਣ ਕਾਰਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਦੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਅਮਰੀਕ ਸਿੰਘ, ਭੱਠਾ ਮਜ਼ਦੂਰ ਕੁਲਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਰਫ਼ਿਊ ਲਾ ਦਿੱਤਾ ਗਿਆ ਸੀ ਕਿ ਪੰਜਾਬ ਦੇ ਲੋਕ ਇਸ ਵਾਇਰਸ ਦੀ ਜਕੜ ਵਿਚ ਨਾ ਆ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਕਰਫ਼ਿਊ ਦੌਰਾਨ ਘਰਾਂ 'ਚੋਂ ਬਾਹਰ ਨਾ ਨਿਕਲੋ ਅਤੇ ਖਾਣ ਪੀਣ ਦੀਆਂ ਵਸਤਾਂ ਤੁਹਾਡੇ ਘਰ ਮੁਹੱਈਆ ਕਰਵਾਈਆਂ ਜਾਣਗੀਆਂ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਤੱਕ ਉਨ੍ਹਾਂ ਦੇ ਘਰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਕਰਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਤਾਂ ਬਚ ਜਾਣਗੇ ਪਰ ਘਰ ਬੈਠੇ ਭੁੱਖਮਰੀ ਨਾਲ ਜੂਝਦੇ ਮਰ ਜਾਣਗੇ।

 

ਖ਼ਬਰ ਸ਼ੇਅਰ ਕਰੋ

2020-03-26 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377