ਜਲੰਧਰ : ਐਤਵਾਰ 22 ਹਾੜ ਸੰਮਤ 552
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਅਜਨਾਲਾ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰ ਕੇ ਗੁਰੂ ਨਾਨਕ ਹਸਪਤਾਲ ਭੇਜਿਆ
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਅਜਨਾਲਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸੰਬੰਧੀ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਤੇ ਥਾਣਾ ਅਜਨਾਲਾ ਦੇ ਐੱਸ.ਐੱਚ.ਓ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਚੌਂਕੀ ਇੰਚਾਰਜ ਸਬ-ਇੰਸਪੈਕਟਰ ਕਰਮਪਾਲ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਕੁੱਝ ਦਿਨ ਪਹਿਲਾਂ ਵਿਦੇਸ਼ ਤੋਂ ਆਇਆ ਵਿਅਕਤੀ ਕਰਫ਼ਿਊ ਦੌਰਾਨ ਐੱਸ.ਡੀ.ਐਮ ਦਫ਼ਤਰ ਜਿੱਥੇ ਆਮ ਲੋਕ ਕਰਫ਼ਿਊ ਸੰਬੰਧੀ ਪਾਸ ਬਣਾਉਣ ਆਉਂਦੇ ਹਨ, ਉੱਥੇ ਘੁੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਇਤਲਾਹ ਤੇ ਤੁਰੰਤ ਕਾਰਵਾਈ ਕਰਦਿਆਂ ਐੱਸ.ਡੀ.ਐਮ ਦਫ਼ਤਰ ਵਿਖੇ ਘੁੰਮ ਰਹੇ ਉਕਤ ਵਿਅਕਤੀ ਜਿਸ ਦੀ ਪਹਿਚਾਣ ਸੰਜੀਵ ਸਹਿਗਲ ਪੁੱਤਰ ਅਸ਼ੋਕ ਸਹਿਗਲ ਵਾਸੀ ਨੇੜੇ ਬੀ.ਐੱਸ.ਐਫ ਹੈੱਡਕੁਆਟਰ ਚੁਗਾਵਾਂ ਰੋਡ ਅਜਨਾਲਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਅਜਨਾਲਾ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਦਿਆਂ ਜ਼ਮਾਨਤ ਤੇ ਰਿਹਾਅ ਕਰਨ ਉਪਰੰਤ ਉਸ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ 108 ਐਂਬੂਲੈਂਸ ਰਾਹੀਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਆਈਸੋਲੇਸ਼ਨ ਵਾਰਡ ਵਿਖੇ ਦਾਖਿਲ ਕਰਵਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਜੀਵ ਸਹਿਗਲ ਸ਼ਹਿਰ ਦੇ ਨਾਮੀ ਸਹਿਗਲ ਮੈਡੀਕਲ ਸਟੋਰ ਦਾ ਮਾਲਕ ਹੈ, ਜੋ ਕਿ 15 ਮਾਰਚ ਨੂੰ ਮਲੇਸ਼ੀਆ ਤੋਂ ਭਾਰਤ ਆਇਆ ਸੀ ਤੇ ਉਸ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ 29 ਮਾਰਚ ਤੱਕ ਘਰ ਵਿਚ ਇਕਾਂਤਵਾਸ ਰਹਿਣ ਲਈ ਕਿਹਾ ਗਿਆ ਸੀ। 

 

ਖ਼ਬਰ ਸ਼ੇਅਰ ਕਰੋ

2020-03-26 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377