ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਧਾਰੀਵਾਲ, 30 ਮਾਰਚ (ਰਮੇਸ਼ ਕੁਮਾਰ)-ਸੀ.ਐੱਚ. ਸੀ. ਧਾਰੀਵਾਲ ਦੇ ਅਧਿਕਾਰ ਖੇਤਰ 'ਚ ਆਏ ਸਾਰੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ ਹਨ। ਐੱਸ.ਐਮ.ਓ. ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸੀ.ਐੱਚ.ਸੀ. ਧਾਰੀਵਾਲ ਦੇ ਅਧੀਨ ਆਉਂਦੇ ਇਲਾਕੇ ਵਿਚ ਵਿਦੇਸ਼ਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੌਲੇ-ਮੁਹੱਲੇ ਮੇਲੇ ਤੋਂ ਹੋ ਕੇ ਆਏ 350 ਦੇ ਕਰੀਬ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਮੁੱਢਲੀ ਜਾਂਚ ਕਰਨ ਵੇਲੇ ਕੁੱਝ ਸ਼ੱਕੀ ਲੱਛਣ ਨਜ਼ਰ ਆਏ ਸਨ, ਜਿਸ ਤੇ ਉਸ ਦੇ ਖੂਨ ਦੇ ਸੈਂਪਲ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ ਜੋ ਨੈਗੇਟਿਵ ਆਏ ਹਨ। ਡਾ. ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਸਟਾਫ਼ ਵੱਲੋਂ ਸਹੁੰ ਚੁੱਕੀ ਗਈ ਹੈ ਕਿ ਉਹ ਆਪਣੇ ਇਲਾਕੇ ਦੇ ਅੰਦਰ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਪਨਪਣ ਦੇਣਗੇ। ਉਨ੍ਹਾਂ ਦੱਸਿਆ ਕਿ ਸਮੁੱਚੇ ਸਟਾਫ਼ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਮਾਸਕ, ਸੈਨੇਟਾਈਜ਼ਰ ਆਦਿ ਵੰਡੇ ਜਾ ਰਹੇ ਹਨ, ਸਾਰੇ ਸ਼ੱਕੀ ਮਰੀਜ਼ਾਂ ਨੂੰ ਘਰਾਂ ਅੰਦਰ 15 ਦਿਨ ਲਈ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਸਾਡੇ ਇਲਾਕੇ ਅੰਦਰ ਕੋਈ ਵੀ ਮਰੀਜ਼ ਪਾਜੀਟਿਵ ਨਹੀਂ ਪਾਇਆ ਗਿਆ ਹੈ ਅਤੇ ਉਹ ਅਗਾਂਹ ਵੀ ਇਸੇ ਤਰ੍ਹਾਂ ਸਰਕਾਰ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਅੰਦਰ ਹੀ ਰਹਿ ਕੇ ਸਰਕਾਰੀ ਹਿਦਾਇਤਾਂ ਦਾ ਪਾਲਨ ਕਰਨ ਤਾਂ ਜੋ ਮਿਲਜੁਲ ਕੇ ਇਸ ਭਿਆਨਕ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕੀਤਾ ਜਾ ਸਕੇ।

 

ਖ਼ਬਰ ਸ਼ੇਅਰ ਕਰੋ

2020-03-30 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377