ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 2 ਅਪ੍ਰੈਲ-(ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਸਿੱਖ ਪੰਥ ਨੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਲੌਂਗੋਵਾਲ ਨੇ ਕਰਤਾਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖ਼ਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੇਵਸੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਅਫ਼ਸੋਸ ਪ੍ਰਗਟ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

2020-04-02 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377