ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਮਹਿਲ ਕਲਾਂ, 2 ਅਪ੍ਰੈਲ (ਅਵਤਾਰ ਸਿੰਘ ਅਣਖੀ)- ਕੋਰੋਨਾ ਵਾਇਰਸ ਦੇ ਦਿਨ-ਬ-ਦਿਨ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਹੋਇਆ ਹੈ, ਉੱਥੇ ਇਸ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ 'ਤੇ ਲੋਕ ਸਰਕਾਰ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ ਲੱਗੇ ਹਨ। ਅੱਜ ਪਿੰਡ ਠੁੱਲੀਵਾਲ ਵਿਖੇ ਗ੍ਰਾਮ ਪੰਚਾਇਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਠੁੱਲੀਵਾਲ ਨੂੰ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਰਸਤਿਆਂ ਨੂੰ ਨੌਜਵਾਨਾਂ ਵੱਲੋਂ ਸੀਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸ਼ੰਮੀ ਨੇ ਦੱਸਿਆ ਕਿ ਸਮੁੱਚੇ ਪਿੰਡ ਵਾਸੀਆਂ ਦੀ ਭਲਾਈ ਵਾਸਤੇ ਗ੍ਰਾਮ ਪੰਚਾਇਤ ਅਤੇ ਯੂਥ ਕਲੱਬਾਂ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਏ ਗਏ ਕਰਫ਼ਿਊ 14 ਅਪ੍ਰੈਲ ਤੱਕ ਲਾਗੂ ਰਹੇਗਾ। ਸਰਪੰਚ ਬਲਜੀਤ ਕੌਰ ਠੁੱਲੀਵਾਲ ਨੇ ਦੱਸਿਆ ਕਿ ਬਾਹਰਲੇ ਕਿਸੇ ਵੀ ਵਿਅਕਤੀ ਨੂੰ ਪਿੰਡ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਪਿੰਡ ਦੇ ਲੋਕ ਇਸ ਘਾਤਕ ਬਿਮਾਰੀ ਤੋਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਸਮੂਹ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਗ੍ਰਾਮ ਪੰਚਾਇਤ ਪਿੰਡ ਠੁੱਲੀਵਾਲ ਅੰਦਰ ਕਰਫ਼ਿਊ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੀ ਹੈ। ਇਸ ਸਮੇਂ ਜਰਨੈਲ ਸਿੰਘ ਭੋਲਾ, ਗੁਰਜੀਤ ਸਿੰਘ, ਕਰਨੈਲ ਸਿੰਘ ਠੁੱਲੀਵਾਲ ਨਾਹਰ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

2020-04-02 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377