ਜਲੰਧਰ : ਸ਼ਨੀਵਾਰ 17 ਜੇਠ ਸੰਮਤ 552
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਾਜ਼ਾ ਖ਼ਬਰਾਂ

ਅਜਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ (ਕੋਵਿਡ-19) ਦੇ ਬਚਾਅ ਲਈ ਸਰਕਾਰ ਵੱਲੋਂ ਲਗਾਏ ਦੀ ਕਰਫ਼ਿਊ ਦੀ ਪ੍ਰਵਾਹ ਨਾ ਕਰਦਿਆਂ ਇਸ ਦੀ ਉਲੰਘਣਾ ਕਰਨ ਵਾਲੇ 9 ਵਿਅਕਤੀਆਂ ਖਿਲਾਫ ਅਜਨਾਲਾ ਪੁਲਸ ਵੱਲੋਂ ਮੁਕੱਦਮੇ ਦਰਜ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਮੁਖੀ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਮਹਿਲਾ ਸਬ-ਇੰਸਪੈਕਟਰ ਰਮਨਦੀਪ ਕੌਰ ਵੱਲੋਂ ਸਾਥੀ ਕਰਮਚਾਰੀਆਂ ਸਮੇਂ ਸਾਂਈ ਮੰਦਰ ਅਜਨਾਲਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਉੱਥੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅੱਡਾ ਮਹਿਰ ਬੁਖਾਰੀ ਨਜ਼ਦੀਕ 9-10 ਵਿਅਕਤੀ ਇਕੱਠੇ ਹੋ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਰਮਨਦੀਪ ਕੌਰ ਵੱਲੋਂ ਉੱਥੋਂ ਸਲਾਮਤ ਪੁੱਤਰ ਪ੍ਰੇਮ ਸਿੰਘ, ਨਵਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ, ਗੁਰਬਖ਼ਸ਼ ਪੁੱਤਰ ਜੋਗਿੰਦਰ ਮਸੀਹ ਵਾਸੀ ਅਜਨਾਲਾ, ਬੱਬੂ ਪੁੱਤਰ ਜੋਗਿੰਦਰ ਸਿੰਘ ਵਾਸੀ ਗੁੱਜਰਪੁਰਾ ਨੂੰ ਮੌਕੇ ਤੇ ਕਾਬੂ ਕਰ ਲਿਆ ਜਦੋਂਕਿ 5 ਹੋਰ ਅਣਪਛਾਤੇ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਵਿਚ ਕਾਮਯਾਬ ਹੋ ਗਏ। ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ ਨੇ ਅੱਗੇ ਦੱਸਿਆ ਕਿ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਇੰਨਾ 9 ਵਿਅਕਤੀਆਂ ਖਿਲਾਫ ਥਾਣਾ ਅਜਨਾਲਾ ‘ਚ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।  

 

ਖ਼ਬਰ ਸ਼ੇਅਰ ਕਰੋ

2020-04-03 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377