ਜਲੰਧਰ : ਮੰਗਲਵਾਰ 20 ਜੇਠ ਸੰਮਤ 552
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਾਜ਼ਾ ਖ਼ਬਰਾਂ

ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਨੇ ਆਪਣੇ ਆਪਣੇ ਪਿੰਡ ਨੂੰ ਸੀਲ ਕਰਨ ਦਾ ਫ਼ੈਸਲਾ ਲੈਂਦਿਆਂ ਪਿੰਡਾਂ ਨੂੰ ਆਉਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਜਿਸ ਕਾਰਨ ਕੁੱਝ ਜ਼ਰੂਰੀ ਕੰਮਾਂ ਵਾਲੇ ਵਿਅਕਤੀਆਂ ਜਾਂ ਬੈਂਕ ਆਦਿ ਵਿਚ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੋਰੋਨਾ ਵਾਇਰਸ ਦੇ ਡਰ ਅਤੇ ਸਖ਼ਤੀ ਦੇ ਚੱਲਦਿਆਂ ਆਪਸੀ ਭਾਈਚਾਰਕ ਰਿਸ਼ਤਿਆਂ ਵਿਚ ਵੀ ਤਰੇੜਾਂ ਪੈਣ ਦੇ ਮਾਮਲੇ ਸਾਹਮਣੇ ਆਉਣ ਲੱਗ ਪਏ ਹਨ ਜਿੰਨਾਂ ਨੂੰ ਲੈ ਕੇ ਬੁੱਧੀਜੀਵੀ ਵਰਗ ਚਿੰਤਾ ਦੇ ਆਲਮ ਚੋ ਲੰਘ ਰਿਹਾ ਹੈ। ਹੁਣ ਤੱਕ ਸੀਲ ਹੋਣ ਵਾਲੇ ਪਿੰਡਾਂ ਵਿਚ ਬਲਾਕ ਬਾਘਾ ਪੁਰਾਣਾ ਦਾ ਪਿੰਡ ਥਰਾਜ, ਚੀਦਾ, ਸੇਖਾ ਕਲਾਂ, ਸੇਖਾ ਖੁਰਦ, ਸੁਖਾਨੰਦ ਖੁਰਦ, ਮੱਲਕੇ, ਮੌੜ ਨੌਂ ਅਬਾਦ, ਸਿਰੀਏ ਵਾਲਾ, ਬਰਗਾੜੀ, ਅਤੇ ਠੱਠੀ ਭਾਈ ਨੂੰ ਪੂਰੀ ਤਰਾਂ ਸੀਲ ਕੀਤਾ ਜਾ ਚੁੱਕਾ ਹੈ। ਪਿੰਡਾਂ ਦੇ ਨੌਜਵਾਨਾਂ ਨੇ ਆਪਣੇ ਆਪਣੇ ਪਿੰਡ ਨੂੰ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਦਾ ਪਤਾ ਅਤੇ ਬਾਹਰ ਆਉਣ ਦਾ ਕਾਰਨ ਨੋਟ ਕੀਤਾ ਜਾ ਰਿਹਾ ਹੈ। ਪਿੰਡ ਸਿਰੀਏ ਵਾਲਾ ਵਿਖੇ ਨਾਕਾਬੰਦੀ ਕਰਨ ਵਾਲੇ ਨੌਜਵਾਨਾਂ ਦੀ ਕੀਤੀ ਗਈ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਕਈ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ।

 

ਖ਼ਬਰ ਸ਼ੇਅਰ ਕਰੋ

2020-04-04 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377