ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

55 ਵਿਅਕਤੀਆਂ ਨੂੰ ਇਕਾਂਤਵਾਸ ਰਹਿਣ ਦੀ ਹਦਾਇਤ
ਧਾਰੀਵਾਲ, 5 ਅਪ੍ਰੈਲ (ਸਵਰਨ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜ਼ਫਰਵਾਲ ਵਿਖੇ ਉਸ ਸਮੇਂ ਲੋਕਾਂ ਵਿਚ ਸਹਿਮ ਫੈਲ ਗਿਆ ਜਦੋਂ ਸਿਹਤ ਵਿਭਾਗ ਅਤੇ ਪੁਲਿਸ ਦੀ ਟੀਮ ਪਿੰਡ ਦੇ ਕੁੱਝ ਲੋਕਾਂ ਦੀ ਜਾਂਚ ਕਰਨ ਲੱਗ ਪਈ। ਇਸ ਸਬੰਧ ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪਿੰਡ ਦੇ ਰੋਹਿਤ ਨਾਮ ਦੇ ਇੱਕ ਪਾਦਰੀ ਨੇ 16 ਮਾਰਚ ਨੂੰ ਕਨਵੈੱਨਸ਼ਨ ਕਰਵਾਈ ਸੀ। ਜਿਸ 'ਚ ਨਵਾਂ ਸ਼ਹਿਰ ਦਾ ਇੱਕ ਪਾਦਰੀ ਵੀ ਸ਼ਾਮਿਲ ਹੋਇਆ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉਸ ਦੀ ਕੇਸ ਹਿਸਟਰੀ 'ਚ ਉਸ ਨੇ ਦੱਸਿਆ ਕਿ ਉਹ ਪਿੰਡ ਜ਼ਫਰਵਾਲ ਵਿਖੇ ਵੀ ਕਨਵੈੱਨਸ਼ਨ 'ਚ ਸ਼ਾਮਿਲ ਹੋਇਆ ਸੀ। ਇਸ ਮੌਕੇ ਤੇ ਸਿਹਤ ਵਿਭਾਗ ਤੋਂ ਨੋਡਲ ਅਫ਼ਸਰ ਡਾ. ਜਸਪਾਲ ਕੌਰ, ਡਾ. ਸੰਜੀਵ ਕੁਮਾਰ, ਡਾ. ਲਵਪ੍ਰੀਤ ਹੰਸ, ਹੈਲਥ ਇੰਸਪੈਕਟਰ ਅੰਮ੍ਰਿਤ ਚਮਕੌਰ ਸਿੰਘ, ਹੈਲਥ ਇੰਸਪੈਕਟਰ ਅਸ਼ੋਕ ਸਿੰਘ ਆਦਿ ਟੀਮ ਨੇ ਦੱਸਿਆ ਉਨ੍ਹਾਂ ਨੂੰ ਹਦਾਇਤ ਆਈ ਹੈ ਕਿ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਵਾਲੇ ਲਗਭਗ 55 ਵਿਅਕਤੀਆਂ ਦੀ ਜਾਂਚ ਕੀਤੀ ਜਾਵੇ। ਇਸ ਮੌਕੇ 'ਤੇ ਜਾਂਚ ਦੌਰਾਨ ਇੱਕ ਵਿਅਕਤੀ ਨੂੰ ਕੁੱਝ ਖਾਂਸੀ, ਜ਼ੁਕਾਮ ਦੀ ਸ਼ਿਕਾਇਤ ਸੀ. ਜਿਸ ਨੂੰ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ ਹੈ ਪਰ ਬਾਕੀ ਸਹੀ ਪਾਏ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਕਾਂਤਵਾਸ ਰਹਿਣ ਦੀ ਹਦਾਇਤ ਕੀਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

2020-04-05 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377