ਜਲੰਧਰ : ਐਤਵਾਰ 18 ਜੇਠ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਖਰੜ, 7 ਅਪ੍ਰੈਲ (ਜੰਡ ਪੁਰੀ)- ਜਿੱਥੇ ਅੱਜ ਕਈ ਲੋਕ ਕੋਰੋਨਾ ਵਾਇਰਸ ਦੇ ਕਾਰਨ ਹੋਈ ਮੌਤ ਕਾਰਨ ਉਸ ਦਾ ਪਰਿਵਾਰ ਉਸ ਦੇ ਸਸਕਾਰ ਲਈ ਆਨਾਕਾਨੀ ਕਰ ਰਿਹਾ ਹੈ। ਉੱਥੇ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਸਿੰਘ ਪੋਹਲ਼ੀ ਨੇ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਤੇ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਲਈ ਪਹਿਲ ਕਦਮੀ ਨਾਲ ਅੱਗੇ ਆਉਣ ਦਾ ਨਿਧੜਕ ਉਪਰਾਲਾ ਕੀਤਾ ਹੈ। ਤਹਿਸੀਲ ਪ੍ਰਧਾਨ ਪੋਲੀ ਨੇ ਖਰੜ ਦੀ ਐੱਸ.ਡੀ.ਐਮ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਉਹ ਆਪਣੀ ਸਵੈ ਇੱਛਾ ਦੇ ਨਾਲ ਉਕਤ ਮਾਮਲੇ ਸਬੰਧੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਾ ਚਾਹੁੰਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅਗਰ ਉਸ ਨਾਲ ਕੋਈ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਉਹ ਨਿੱਜੀ ਤੌਰ 'ਤੇ ਖ਼ੁਦ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਖਰੜ ਦੀ ਐੱਸ.ਡੀ.ਐਮ ਨੇ ਉਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਦੀ ਔਖੀ ਘੜੀ ਦੇ 'ਚ ਅਜਿਹੇ ਨੌਜਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਅਤੇ ਤਹਿਸੀਲਦਾਰ ਗੁਰਮਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਨ ਅਧਿਕਾਰੀ ਮੌਜੂਦ ਸਨ।

 

ਖ਼ਬਰ ਸ਼ੇਅਰ ਕਰੋ

2020-04-07 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377