ਜਲੰਧਰ : ਬੁਧਵਾਰ 14 ਜੇਠ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਦੇਵੀਗੜ੍ਹ ,23 ਮਈ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜੀ ਦੂਰ ਪਿੰਡ ਰੌਹੜ ਜਗੀਰ ਦੇ ਬੱਕਰੀਆਂ ਚਾਰਨ ਗਏ ਵਿਅਕਤੀ ਦੀ ਕੁੱਟਮਾਰ ਕਰਨ ਕਰਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਰੌਹੜ ਜਗੀਰ ਦੇ ਵਸਨੀਕ ਅਮਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਜੋ ਕਿ ਰੋਜਾਨਾ ਦੀ ਤਰ੍ਹਾਂ ਪਿੰਡ ਦੇ ਨਜਦੀਕ ਗਣੇਸ਼ਪੁਰ ਬੀੜ ਵਿਚ ਆਪਣੀਆਂ ਪਾਲਤੂ ਬੱਕਰੀਆਂ ਚਾਰਨ ਲਈ ਗਿਆ ਹੋਇਆ ਸੀ। ਜਿੱਥੇ ਉਨ੍ਹਾਂ ਹੀ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਮਰਜੀਤ ਸਿੰਘ ਬੱਕਰੀਆਂ ਵਾਲੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਵਲੋਂ ਹੀ ਉਨ੍ਹਾਂ ਦੇ ਘਰ ਜਾ ਕੇ ਇਹ ਦੱਸਿਆ ਗਿਆ ਕਿ ਉਨ੍ਹਾਂ ਅਮਰਜੀਤ ਸਿੰਘ ਨਾਲ ਝਗੜਾ ਹੋ ਗਿਆ ਜੋ ਕਿ ਬੀੜ ਵਿਚ ਪਿਆ ਹੈ। ਜਦੋਂ ਅਮਰਜੀਤ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਚੁੱਕ ਕੇ ਘਰ ਲਿਆਂਦਾ ਜਿੱਥੇ ਉਨ੍ਹਾਂ ਨੇ ਅਮਰਜੀਤ ਸਿੰਘ ਨੂੰ ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

 

 

ਖ਼ਬਰ ਸ਼ੇਅਰ ਕਰੋ

2020-05-23 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377