ਜਲੰਧਰ : ਵੀਰਵਾਰ 26 ਹਾੜ ਸੰਮਤ 552
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਸਰਕਾਰ ਵੱਲੋਂ ਕਿਸਾਨਾਂ ਦੀ ਪਿਛਲੇ ਸਾਲ ਗੜ੍ਹਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਦੇਣ ਦਾ
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਭਾਕਿਊ ਏਕਤਾ (ਉਗਰਾਹਾਂ) ਦੇ ਪ੍ਰਧਾਨ ਬਲਦੇਵ ਸਿੰਘ, ਖਜਾਨਚੀ ਭੋਲਾ ਸਿੰਘ, ਸੈਕਟਰੀ ਬੀਰਾ ਸਿੰਘ, ਸਾਧੂ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਨਛੱਤਰ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਪਿਛਲੇ ਸਾਲ 2019 ਅਕਤੂਬਰ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹਜ਼ਾਰਾਂ ਏਕੜ ਦੇ ਕਰੀਬ ਫਸਲ ਤਬਾਹ ਹੋ ਗਈ ਸੀ,ਜਿਸ ਵੱਲ ਹੁਣ ਤੱਕ ਨਾ ਤਾਂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਾ ਹੀ ਸੂਬਾ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਕੋਈ ਧਿਆਨ ਦਿੱਤਾ ਹੈ ਅਤੇ ਨਾ ਹੀ ਹੁਣ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਮਿਲਿਆ ਹੈ।ਜਿਸ ਕਾਰਨ ਉਨ੍ਹਾਂ ਗੜੇਮਾਰੀ ਕਾਰਨ ਤਬਾਹ ਹੋਈ ਫਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕਰਦਿਆਂ ਕਿਹਾ ਕਿ ਅਗਰ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਨਾ ਮੁਹੱਈਆ ਕਰਵਾਇਆ ਗਿਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

 

ਖ਼ਬਰ ਸ਼ੇਅਰ ਕਰੋ

2020-05-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377