ਜਲੰਧਰ : ਸ਼ਨੀਵਾਰ 21 ਹਾੜ ਸੰਮਤ 552
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ਅਤੇ www.pseb.ac.in ਅਤੇ www.indiaresults.com ‘ਤੇ ਉਪਲਬਧ ਹੋਣਗੇ। ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀ.ਸੀ.ਈ.) ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਰਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀ.ਸੀ.ਈ. ਦੀ ਵਿਵਸਥਾ ਨਹੀਂ ਹੁੰਦੀ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ ‘ਤੇ ਹੀ ਇਨਾਂ ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।
 

 

ਖ਼ਬਰ ਸ਼ੇਅਰ ਕਰੋ

2020-05-29 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377