ਜਲੰਧਰ : ਸ਼ੁੱਕਰਵਾਰ 23 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ/ਭੁਲੱਥ,2 ਜੁਲਾਈ [ਗੁਰਪ੍ਰੀਤ ਢਿਲੋਂ ,ਸੁਖਜਿੰਦਰ ਮੁਲਤਾਨੀ ]-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਇਕ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਉਸਦੇ ਤੇ ਉਸ ਦੇ ਸਹਿਯੋਗੀ, ਐਸਐਫਜੇ ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖ਼ਿਲਾਫ਼ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਦੋ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ, ਜੋ ਇਸ ਸਾਲ ਫ਼ਰਵਰੀ ਵਿੱਚ ਇਟਲੀ ਤੋਂ ਭਾਰਤ ਆਇਆ ਸੀ, ਭੁਲੱਥ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ।ਖਾਲਿਸਤਾਨ ਦਾ ਸਮਰਥਨ ਕਰਨ ਵਾਲਾ ਪੰਨੂੰ, ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸੀ, ਨੂੰ ਗ੍ਰਹਿ ਮੰਤਰਾਲੇ ਨੇ ਯੂਏਪੀਏ ਅਧੀਨ ਅੱਤਵਾਦੀ ਵਜੋਂ ਨਾਮਜ਼ਦ 9 ਵਿਅਕਤੀਆਂ ਵਿੱਚ ਸ਼ਾਮਲ ਕੀਤਾ ਹੈ ਜੋ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਅਤੇ ਵਿਦੇਸ਼ੀ ਧਰਤੀ ਤੋਂ ਅੱਤਵਾਦ ਦੀਆਂ ਵੱਖ ਵੱਖ ਕਾਰਵਾਈਆਂ ਵਿੱਚ ਸ਼ਾਮਲ ਸਨ।

 

ਖ਼ਬਰ ਸ਼ੇਅਰ ਕਰੋ

2020-07-02 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377