ਜਲੰਧਰ : ਸ਼ੁੱਕਰਵਾਰ 23 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਤਾਜ਼ਾ ਖ਼ਬਰਾਂ

ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਐਡਵਾਈਜ਼ਰੀ 7 ਜੁਲਾਈ 2020 ਤੋਂ ਲਾਗੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਡਵਾਈਜ਼ਰੀ ਤਹਿਤ ਕੋਈ ਵੀ ਵਿਅਕਤੀ ਰੋਡ, ਰੇਲ ਜਾਂ ਹਵਾਈ ਯਾਤਰਾ ਰਾਹੀਂ ਪੰਜਾਬ ਵਿੱਚ ਦਾਖਲ ਹੁੰਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਉਸ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਪੰਜਾਬ 'ਚ ਆਉਣ ਲਈ ਉਸ ਨੂੰ ਹਰ ਹਾਲਤ 'ਚ ਈ-ਰਜਿਸਟਰਡ ਹੋਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਆਪਣੇ ਮੋਬਾਈਲ 'ਚ ਕੋਵਾ ਐਪ ਅੱਪਲੋਡ ਕਰ ਕੇ ਉਸ 'ਚ ਖ਼ੁਦ ਨੂੰ ਅਤੇ ਆਪਣੇ ਪਰਿਵਾਰ ਦੇ ਹਰ ਮੈਂਬਰ, ਜੋ ਯਾਤਰਾ 'ਚ ਸ਼ਾਮਿਲ ਹਨ, ਨੂੰ ਰਜਿਸਟਰ ਕਰਵਾਇਆ ਜਾਵੇ। ਇਸ ਉਪਰੰਤ ਈ-ਰਜਿਸਟ੍ਰੇਸ਼ਨ ਸਲਿਪ ਨੂੰ ਡਾਊਨਲੋਡ ਕਰਕੇ ਉਸ ਨੂੰ ਆਪਣੇ ਵਾਹਨ ਦੀ ਵਿੰਡ ਸਕਰੀਨ 'ਤੇ ਚਿਪਕਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਵਿਅਕਤੀ ਕਿਸੇ ਪਬਲਿਕ ਟਰਾਂਸਪੋਰਟ, ਰੇਲ ਜਾਂ ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਇਹ ਸਲਿਪ ਆਪਣੇ ਨਾਲ ਰੱਖਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਸੂਬੇ ਦੀਆਂ ਹੱਦਾਂ 'ਤੇ ਤਾਇਨਾਤ ਟੀਮਾਂ ਵੱਲੋਂ ਪੁੱਛਗਿੱਛ ਕੀਤਾ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਯਾਤਰਾ ਤੋਂ ਪੰਜਾਬ ਪਰਤੇ ਲੋਕ 7 ਦਿਨਾਂ ਲਈ ਸਿਹਤ ਕੇਂਦਰਾਂ 'ਚ ਇਕਾਂਤਵਾਸ 'ਚ ਰਹਿਣਗੇ ਅਤੇ ਉਸ ਉਪਰੰਤ 7 ਦਿਨਾਂ ਲਈ ਘਰ 'ਚ ਇਕਾਂਤਵਾਸ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

2020-07-05 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377