ਜਲੰਧਰ : ਸ਼ੁੱਕਰਵਾਰ 23 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਭੈੜੇ ਨਿਯਮ ਘਟੀਆ ਪ੍ਰਕਾਰ ਦਾ ਪ੍ਰਬੰਧ ਦਿੰਦੇ ਹਨ। -ਬੁਰਕ

ਤਾਜ਼ਾ ਖ਼ਬਰਾਂ

ਭਕਨਾ ਖੁਰਦ ਦੇ ਮਨਦੀਪ ਸਿੰਘ ਦੀ 6 ਜੁਲਾਈ ਨੂੰ ਦੁਬਈ 'ਚ ਹੋਈ ਸੀ ਮੌਤ
ਅੰਮ੍ਰਿਤਸਰ,11ਜੁਲਾਈ (ਜਸਵੰਤ ਸਿੰਘ ਜੱਸ )- ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭਕਨਾ ਖੁਰਦ ਦੇ 23 ਸਾਲਾ ਨੌਜਵਾਨ ਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਦੇਵ ਸਿੰਘ, ਗੁਰਜਿੰਦਰ ਸਿੰਘ,ਅਮਰੀਕ ਸਿੰਘ,ਮਾਮਾ ਰਣਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਆਪਣੇ ਚੰਗੇਰੇ ਭਵਿੱਖ ਦੇ ਸੁਪਨੇ ਦਿਲ 'ਚ ਸੰਜੋਅ ਕੇ ਅਜੇ 6 ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਕਿ ਕੁਝ ਸਮੇਂ ਬਾਅਦ ਹੀ ਕਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਹਾਲਾਤ ਕਾਰਨ ਮਨਦੀਪ ਦਾ ਕੰਮ ਬੰਦ ਹੋ ਗਿਆ ਸੀ ਅਤੇ ਬੇਰੁਜ਼ਗਾਰ ਹੋਣ ਕਾਰਨ ਉਹ ਬਹੁਤ ਪਰੇਸ਼ਾਨ ਸੀ,ਜਿਸ ਦੇ ਚੱਲਦਿਆਂ ਅਚਾਨਕ ਬੀਤੀ 6 ਜੁਲਾਈ ਨੂੰ ਉਸ ਦੀ ਮੌਤ ਹੋ ਗਈ।

 

ਖ਼ਬਰ ਸ਼ੇਅਰ ਕਰੋ

2020-07-11 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377