ਜਲੰਧਰ : ਬੁਧਵਾਰ 28 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਭੈੜੇ ਨਿਯਮ ਘਟੀਆ ਪ੍ਰਕਾਰ ਦਾ ਪ੍ਰਬੰਧ ਦਿੰਦੇ ਹਨ। -ਬੁਰਕ

ਤਾਜ਼ਾ ਖ਼ਬਰਾਂ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ 198 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਸਬੰਧਿਤ 56 ਸਾਲਾ ਇੱਕ ਵਿਅਕਤੀ, ਜੋ ਪੀ.ਸੀ.ਐੱਸ. ਅਫ਼ਸਰ ਹੈ, ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 467 ਨਵੇਂ ਸੈਂਪਲ ਲਏ ਗਏ, ਜਿਸ ਨਾਲ ਕੁੱਲ ਸੈਂਪਲਾਂ ਦੀ ਗਿਣਤੀ 17,208 ਹੋ ਗਈ ਹੈ। ਜਿਨ੍ਹਾਂ 'ਚੋਂ 15,970 ਸੈਂਪਲ ਨੈਗੇਟਿਵ, 198 ਪਾਜ਼ੀਟਿਵ, 1,026 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ, 30 ਸੈਂਪਲ ਇਨਵੈਲਿਡ ਹਨ, ਐਕਟਿਵ ਕੇਸ 10 ਹਨ ਤੇ 7 ਦੀ ਮੌਤ ਹੋ ਚੁੱਕੀ ਹੈ, ਜਦਕਿ 181 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਐੱਸ.ਡੀ.ਐਮ. ਦਫ਼ਤਰ ਅਤੇ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਦੇ ਮੁਲਾਜ਼ਮਾਂ ਦੇ ਲਏ ਗਏ ਸਾਰੇ ਸੈਂਪਲ ਨੈਗੇਟਿਵ ਆਏ ਹਨ।

 

ਖ਼ਬਰ ਸ਼ੇਅਰ ਕਰੋ

2020-07-11 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377