ਜਲੰਧਰ : ਵੀਰਵਾਰ 29 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਦੇ ਸੰਬੰਧ 'ਚ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ 14 ਜੁਲਾਈ ਨੂੰ ਸ਼ਾਮ 5:45 ਤੋਂ 8:30 ਤੱਕ ਆਨਲਾਈਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਕੀਰਤਨ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਭਾਈ ਸਤਨਾਮ ਸਿੰਘ ਭੂਰਾ (ਸੈਂਟਰਲ ਖ਼ਾਲਸਾ ਯਤੀਮਖ਼ਾਨਾ), ਬੀਬੀ ਪ੍ਰਭਜੋਤ ਕੌਰ (ਬਟਾਲੇ ਵਾਲੇ), ਭਾਈ ਜਸਵੰਤ ਸਿੰਘ (ਸ. ਹਜੂਰੀ ਰਾਗੀ), ਭਾਈ ਰਾਏ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਮਈ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਸ੍ਰੀ ਗਰੂ ਹਰਿਕ੍ਰਿਸ਼ਨ ਸਾਹਿਬ ਦੇ ਅਵਤਾਰ ਪੂਰਬ ਮੌਕੇ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਜਾਦਾ ਸੀ ਪਰੰਤੂ ਕੋਰੋਨਾ ਸੰਕਟ ਦੀ ਔਖੀ ਘੜੀ 'ਚ ਜ਼ਿਆਦਾ ਇਕੱਠ ਨਾ ਕਰਨ ਕਰ ਕੇ ਇਸ ਵਾਰ ਆਨ-ਲਾਈਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਦਾ ਸੰਗਤਾਂ ਘਰ ਬੈਠ ਕੇ ਅਨੰਦ ਮਾਣਨਗੀਆਂ।

 

 

ਖ਼ਬਰ ਸ਼ੇਅਰ ਕਰੋ

2020-07-13 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377