ਜਲੰਧਰ : ਸੋਮਵਾਰ 13 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਛੇਹਰਟਾ, 1 ਅਗਸਤ (ਵਡਾਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜ ਯੂਥ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਦੀ ਅਗਵਾਈ ਦੇ 'ਚ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਕੋਟ ਖ਼ਾਲਸਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਪਿੰਡ ਤੇ ਵਾਰਡ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਵਰਗ ਨੂੰ ਦਿੱਤੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਕੈਪਟਨ ਸਰਕਾਰ ਨੇ ਬੰਦ ਕਰ ਦਿੱਤਾ ਗਿਆ ਹੈ ਤੇ ਐੱਸ.ਸੀ ਤੇ ਬੀ.ਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਵੀ ਕਰੀਬ 4 ਸਾਲਾਂ ਤੋਂ ਨਹੀਂ ਦਿੱਤੇ ਜਾ ਰਹੇ ਤੇ ਬਿਜਲੀ ਦੀਆਂ ਦਰਾਂ ਨੂੰ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ। ਜਿਸ ਕਾਰਨ ਲੋਕਾਂ 'ਚ ਨਿਰਾਸ਼ਾ ਦਾ ਆਲਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਤੇ ਅਜੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ ਤੇ ਗਰੀਬ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ, ਬੁਢਾਪਾ ਪੈਨਸ਼ਨ 2500 ਰੁਪਏ, ਗਰੀਬ ਵਿਦਿਆਰਥੀਆਂ ਦਾ ਵਜ਼ੀਫ਼ਾ ਤੁਰੰਤ ਜਾਰੀ ਕਰੇ, ਬਿਜਲੀ ਦੇ ਦਰਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਤੇ ਲੱਖਾਂ ਦੀ ਗਿਣਤੀ 'ਚ ਕੱਟੇ ਨੀਲੇ ਕਾਰਡ ਤੁਰੰਤ ਬਹਾਲ ਕਰੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕੈਪਟਨ ਸਰਕਾਰ ਨੂੰ ਸੜਕਾਂ 'ਤੇ ਘੇਰਨਗੇ ਤੇ ਕੁੰਭਕਰਨੀ ਨੀਂਦ ਸੁੱਤੀ ਹੋਈ ਸਰਕਾਰ ਨੂੰ ਜਗਾਉਣਗੇ।

 

ਖ਼ਬਰ ਸ਼ੇਅਰ ਕਰੋ

 

2020-08-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377