ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਬਲਾਚੌਰ, 3 ਅਗਸਤ (ਸ਼ਾਮ ਸੁੰਦਰ ਮੀਲੂ)- ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ 'ਚ 4 ਅਗਸਤ ਨੂੰ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵਧੇਰੇ ਮੌਤਾਂ ਹੋਣ ਦੇ ਰੋਸ ਵਜੋਂ ਕਾਂਗਰਸ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦੇ ਖ਼ਿਲਾਫ਼ 117 ਵਿਧਾਨ ਸਭਾ ਹਲਕਿਆਂ 'ਚ ਹਲਕਾ ਪੱਧਰ 'ਤੇ ਸਰਕਾਰ ਦੀ ਅਰਥੀ ਯਾਤਰਾ ਕੱਢ ਕੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਜਪਾਲ ਦੇ ਨਾਮ ਸਥਾਨਕ ਪ੍ਰਸ਼ਾਸਨ ਨੂੰ ਮੈਮੋਰੰਡਮ ਦਿੱਤੇ ਜਾਣਗੇ। ਸੂਬਾ ਪ੍ਰਧਾਨ ਗੜ੍ਹੀ ਨੇ ਪਾਰਟੀ ਦਫ਼ਤਰ ਤੋਂ ਪੰਜਾਬ ਅੰਦਰ ਪਾਰਟੀ ਦੇ ਸਮੁੱਚੇ ਅਹੁਦੇਦਾਰਾਂ, ਵਰਕਰਾਂ ਆਗੂਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਇਸ ਅਰਥੀ ਰੋਸ ਮਾਰਚ ਦੌਰਾਨ ਵਿਧਾਨ ਸਭਾ ਦੇ ਸਮੁੱਚੇ ਅਹੁਦੇਦਾਰ ਸਾਥੀਆਂ ਸਮੇਤ ਸ਼ਾਮਲ ਹੋਣਗੇ।ਸ਼ਹਿਰ/ਕਸਬੇ 'ਚ ਸਰਕਾਰ ਦੀ ਅਰਥੀ ਯਾਤਰਾ ਕੱਢ ਸੰਬੰਧਿਤ ਐੱਸ. ਡੀ. ਐੱਮ. ਜਾਂ ਡਿਪਟੀ ਕਮਿਸ਼ਨਰ ਨੂੰ ਰਾਜਪਾਲ ਦੇ ਨਾਮ ਮੈਮੋਰੰਡਮ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਰੋਸ ਮਾਰਚ ਦੌਰਾਨ ਸਭ ਸਾਥੀ ਹੱਥਾਂ 'ਚ ਨੀਲੇ ਝੰਡੇ ਅਤੇ ਸਲੋਗਨ ਤਖ਼ਤੀਆਂ ਫੜ ਘੱਟ ਤੋਂ ਘੱਟ ਅੱਧਾ ਘੰਟਾ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਨਗੇ। ਉਨ੍ਹਾਂ ਪੂਰੇ ਪੰਜਾਬ ਦੇ ਬਸਪਾ ਵਰਕਰਾਂ ਨੂੰ ਕੱਲ੍ਹ ਦੇ ਅਰਥੀ ਫੂਕ ਮੁਜ਼ਾਹਰੇ ਨੂੰ ਕਾਮਯਾਬ ਕਰਨ ਲਈ ਆਪਣੇ-ਆਪਣੇ ਹਲਕੇ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

 

ਖ਼ਬਰ ਸ਼ੇਅਰ ਕਰੋ

 

2020-08-03 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377