ਜਲੰਧਰ : ਐਤਵਾਰ 5 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਰਾਮਾਂ ਮੰਡੀ, 3 ਅਗਸਤ (ਅਮਰਜੀਤ ਲਹਿਰੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਫੱਲੜ 'ਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਗੁਰਚਰਨ ਸਿੰਘ ਫੱਲੜ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਹਲਕਾ ਤਲਵੰਡੀ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਨਮਾਨਿਤ ਕਰਕੇ ਪਾਰਟੀ 'ਚ 'ਜੀ ਆਇਆਂ' ਕਿਹਾ ਅਤੇ ਪਾਰਟੀ 'ਚ ਬਣਦਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਖੁਸ਼ਬਾਜ ਜਟਾਣਾ ਦੱਸਿਆ ਕਿ ਸਾਬਕਾ ਸਰਪੰਚ ਗੁਰਚਰਨ ਸਿੰਘ, ਹਾਕਮ ਸਿੰਘ, ਨਾਜ਼ਮ ਸਿੰਘ, ਗੁਰਬਚਨ ਸਿੰਘ, ਜਸਵਿੰਦਰ ਸਿੰਘ ਆਦਿ ਅਕਾਲੀ ਪਰਿਵਾਰ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਅੱਜ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਹਨ।

 

ਖ਼ਬਰ ਸ਼ੇਅਰ ਕਰੋ

 

2020-08-03 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377