ਜਲੰਧਰ : ਐਤਵਾਰ 5 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਲੋਹੀਆਂ ਦੇ ਯੂਥ ਆਗੂ ਅਜੈਪ੍ਰਤਾਪ ਸਿੰਘ ਗੱਟੀ ਪੀਰ ਬਖਸ਼ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਪਾਸ ਕੀਤੇ 3 ਆਰਡੀਨੈਂਸ ਤੁਰੰਤ ਰੱਦ ਕਰੇ ਨਹੀਂ ਤਾਂ ਯੂਥ ਕਾਂਗਰਸ ਸੜਕਾਂ 'ਤੇ ਉੱਤਰ ਆਏਗੀ। ਇਸ ਤੋਂ ਬਾਅਦ ਯੂਥ ਕਾਂਗਰਸ ਤਹਿਸੀਲ ਸ਼ਾਹਕੋਟ ਦੇ ਨਵ ਨਿਯੁਕਤ ਪ੍ਰਧਾਨ ਖੁਸ਼ਦੀਪ ਸਿੰਘ ਅਤੇ ਯੂਥ ਆਗੂ ਅਜੈਪ੍ਰਤਾਪ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਮੁਕੇਸ਼ ਕੁਮਾਰ ਨੂੰ ਮੰਗ ਪੱਤਰ ਵੀ ਭੇਂਟ ਕੀਤਾ ਗਿਆ। ਉੱਥੇ ਹੀ, ਸੁਨਾਮ ਊਧਮ ਸਿੰਘ ਵਾਲਾ ਵਿਖੇ ਯੂਥ ਕਾਂਗਰਸ ਹਲਕਾ ਸੁਨਾਮ ਵੱਲੋਂ ਪਰਵਿੰਦਰ ਸਿੰਘ ਬੱਬੂ,ਹਰਪਾਲ ਸਿੰਘ ਹਾਂਡਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਸ਼ਹਿਰ ਦੇ ਸਿਨਮਾ ਚੌਂਕ,ਮਾਤਾ ਮੋਦੀ ਚੌਂਕ,ਅਗਰਸੈਨ ਚੌਂਕ ਅਤੇ ਸਥਾਨਕ ਆਈ,ਟੀ.ਆਈ ਚੌਂਕ ਵਿਖੇ ਸ਼ਾਂਤਮਈ ਧਰਨੇ ਦੇਕੇ ਰੋਸ ਪ੍ਰਗਟ ਕੀਤਾ ਗਿਆ।ਇਸ ਸਮੇ ਬੋਲਦਿਆਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ਕਮੋ ਮਾਜਰਾ ਕਲ੍ਹਾਂ,ਗੁਰਸੇਵਕ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਮੰਡੀਕਰਨ ਦੇ ਨਵੇਂ ਕਾਨੂੰਨ ਬਣਾਕੇ ਮੰਡੀਆਂ ਅਤੇ ਐਮ.ਐਸ.ਪੀ.ਖਤਮ ਕਰਨ ਤੇ ਤੁਲੀ ਹੋਈ ਹੈ ਅਤੇ ਖੇਤੀ ਨੂੰ ਵਪਾਰਕ ਘਰਾਣਿਆਂ ਦੇ ਹੱਥਾਂ 'ਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।ਯੂਥ ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ।ਇਸ ਸਮੇ ਭਾਰਤ ਦੇ ਰਾਸ਼ਟਰਪਤੀ ਕੋਲ ਪੁੱਜਦਾ ਕਰਨ ਲਈ ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ ਨੂੰ ਇਕ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ਚਮਕੌਰ ਸਿੰਘ ਹਾਂਡਾ,ਗਗਨ ਸਿੰਘ,ਸਾਹਿਲ ਸਿੰਘ,ਅਨਿਲ ਕੁਮਾਰ,ਅੰਮਿਤ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ।

 

ਖ਼ਬਰ ਸ਼ੇਅਰ ਕਰੋ

 

2020-08-04 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377