ਜਲੰਧਰ : ਐਤਵਾਰ 5 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ 'ਤੇ ਹੁਣ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਆ ਰਹੇ ਹਨ ਪਰ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਵੱਡੇ ਪੱਧਰ 'ਤੇ ਸਾਵਧਾਨੀ ਵਰਤ ਰਹੇ ਡਾਕਟਰ ਵੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹੁਣ ਕੋਰੋਨਾ ਤੋਂ ਪੀੜਤ ਪਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਕਾਹਨੂੰਵਾਨ ਡਾਕਟਰ ਇਕਬਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਿੱਜੀ ਹਸਪਤਾਲ ਮਾਲਕ ਡਾਕਟਰ ਸੁਭਾਸ਼ ਅਤੇ ਉਸ ਦੀ ਪਤਨੀ ਨੇ ਆਪਣੇ-ਆਪ ਹੀ ਕਰੋਨਾ ਦੇ ਸੈਂਪਲ ਦਿੱਤੇ ਸਨ, ਜਿਨ੍ਹਾਂ ਦੀ ਰਿਪੋਰਟ ਆਉਣ 'ਤੇ ਉਹ ਦੋਵੇਂ ਪਾਜ਼ੀਟਿਵ ਪਾਏ ਗਏ। ਫਿਲਹਾਲ ਉਨ੍ਹਾਂ ਦੇ ਨਾਲ ਕੰਮ ਕਰਦੇ ਦਰਜਨ ਦੇ ਕਰੀਬ ਸਟਾਫ਼ ਕਰਮਚਾਰੀਆਂ ਦੇ ਕਾਹਨੂੰਵਾਨ ਹਸਪਤਾਲ 'ਚ ਅੱਜ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਇੱਕ-ਦੋ ਦਿਨ ਤੱਕ ਆ ਜਾਵੇਗੀ।ਇਸ ਤੋਂ ਬਾਅਦ ਹੀ ਸਿਹਤ ਵਿਭਾਗ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2020-08-04 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377