ਜਲੰਧਰ : ਸ਼ੁੱਕਰਵਾਰ 3 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਸ਼ੁਹਰਤ ਬਹਾਦਰੀ ਦੇ ਕਾਰਨਾਮਿਆਂ ਦੀ ਸੁਗੰਧ ਹੈ। -ਸੁਕਰਾਤ

ਤਾਜ਼ਾ ਖ਼ਬਰਾਂ

ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਕੋਰ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕੇ ਦੇ ਵੱਖ-ਵੱਖ ਥਾਵਾਂ 'ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ਕਾਦੀਆਂ ਕਾਹਨੂੰਵਾਨ, ਧਾਰੀਵਾਲ ਚੱਕ ਸ਼ਰੀਫ਼, ਭੈਣੀ ਮੀਆਂ ਖਾਂ, ਕਾਹਲਵਾਂ ਨਾਥਪੁਰ, ਕੋਟ ਟੋਡਰ ਮੱਲ, ਬਸਰਾਵਾਂ, ਡੇਹਰੀਵਾਲ ਦਰੋਗ਼ਾ ਵਿਖੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਹੋਈ ਤੇਲ ਕੀਮਤਾਂ ਦੀ ਮਹਿੰਗਾਈ ਨੂੰ ਲੈ ਕੇ ਅਤੇ ਸਕੂਲਾਂ ਦੀਆਂ ਫ਼ੀਸਾਂ ਤੇ ਵਜ਼ੀਫ਼ਿਆਂ ਨੂੰ ਲੈ ਕੇ ਤੇ ਕਿਸਾਨੀ ਮੁੱਦਿਆਂ ਤੇ ਚੱਲਦਿਆਂ ਰੋਸ ਪ੍ਰਦਰਸ਼ਨ ਅਤੇ ਸ਼ਾਂਤਮਈ ਧਰਨੇ ਲਗਾਏ ਗਏ ਜਿਸ 'ਚ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਅਕਾਲੀ ਆਗੂ ਤੇ ਵਰਕਰ ਹਾਜ਼ਰ ਹੋਏ। ਮਾਹਲ ਨੇ ਕਿਹਾ ਕਿ ਸ਼ਾਂਤਮਈ ਰੋਸ ਮੁਜ਼ਾਹਰੇ ਅਤੇ ਧਰਨਿਆਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਲੁੱਟਿਆ ਜਾ ਰਿਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਉੱਪਰ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਇਸ ਧਰਨਿਆਂ ਮੁਜ਼ਾਹਰਿਆਂ 'ਚ ਸ਼ਾਂਤਮਈ ਮਾਹੌਲ ਰੱਖਿਆ ਗਿਆ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ।

 

ਖ਼ਬਰ ਸ਼ੇਅਰ ਕਰੋ

 

2020-08-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377