ਜਲੰਧਰ : ਸ਼ੁੱਕਰਵਾਰ 3 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਨੂੰ ਇਸ ਵਿਸ਼ਵ ਵਿਆਪੀ ਮਹਾਂਮਾਰੀ ਸਮੇਂ ਸੂਬੇ ਵਿੱਚ ਕੋਵਿਡ-19 ਦੀ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਚੁਣਿਆ ਗਿਆ ਹੈ। ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਹਿਯੋਗ ਨਾਲ 1000 ਫੁੱਟ ਤੋਂ ਵੱਧ ਰਕਬੇ ਵਿਚ ਸਥਾਪਤ ਇਕ ਯੋਜਨਾਬੱਧ ਬੁਨਿਆਦੀ ਢਾਂਚੇ ਅਤੇ ਅਤਿ-ਆਧੁਨਿਕ ਉਪਕਰਣਾਂ ਵਾਲੀ ਪੀ.ਬੀ.ਟੀ.ਆਈ. ਦੀ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਕੋਵਿਡ-19 ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸ੍ਰੀ ਅਲੋਕ ਸ਼ੇਖਰ ਆਈ.ਏ.ਐੱਸ ਪੀ.ਐੱਸ.ਐੱਸ.ਟੀ.ਈ., ਸ੍ਰੀ ਡੀ.ਕੇ. ਤਿਵਾੜੀ ਆਈ.ਏ.ਐੱਸ., ਪੀ.ਐੱਸ.ਐੱਮ.ਈ.ਆਰ, ਡਾ. ਰਾਜ ਬਹਾਦਰ, ਉੱਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਹੋਰ ਪਤਵੰਤੇ ਸ਼ਾਮਲ ਸਨ। ਮੰਤਰੀਆਂ ਨੇ ਇਸ ਮੌਕੇ ਸ੍ਰੀ ਅਲੋਕ ਸ਼ੇਖਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ।

 

ਖ਼ਬਰ ਸ਼ੇਅਰ ਕਰੋ

 

2020-08-10 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377