ਜਲੰਧਰ : ਸ਼ੁੱਕਰਵਾਰ 14 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਬੰਗਾ, 21ਸਤੰਬਰ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਸਾਂਝੇ ਤੌਰ 'ਤੇ ਬੰਗਾ 'ਚ ਧਰਨਾ ਲਗਾਇਆ।ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਪੱਲੀ ਝਿੱਕੀ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਸੰਬੰਧੀ ਜਿਹੜੇ ਆਰਡੀਨੈਂਸ ਪਾਸ ਕੀਤੇ ਹਨ, ਉਹ ਕਿਸਾਨ ਮਾਰੂ ਬਿੱਲ ਹਨ ਅਤੇ ਕਿਸਾਨੀ ਤਾਂ ਪਹਿਲਾਂ ਹੀ ਬਹੁਤ ਮੰਦਹਾਲੀ ਦੀ ਹਾਲਤ 'ਚ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਰੇਟ ਨਹੀਂ ਮਿਲ ਸਕੇਗਾ ਅਤੇ ਮੋਦੀ ਸਰਕਾਰ ਸਾਰਾ ਸਿਸਟਮ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਅਤੇ ਇਹ ਸਰਕਾਰ ਗ਼ਰੀਬਾਂ ਲਈ ਬਹੁਤ ਘਾਤਕ ਹੈ।ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਪਾਸ ਕੀਤੇ ਬਿੱਲ ਰੱਦ ਨਾ ਕੀਤੇ ਤਾਂ ਕਾਂਗਰਸ ਪਾਰਟੀ ਅਤੇ ਕਿਸਾਨ ਇਸੇ ਤਰ੍ਹਾਂ ਇਸ ਦਾ ਡਟ ਕੇ ਵਿਰੋਧ ਕਰਦੇ ਰਹਿਣਗੇ।

 

ਖ਼ਬਰ ਸ਼ੇਅਰ ਕਰੋ

 

2020-09-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377