ਜਲੰਧਰ : ਸ਼ੁੱਕਰਵਾਰ 14 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਿਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਤਾਜ਼ਾ ਖ਼ਬਰਾਂ

ਫ਼ਾਜ਼ਿਲਕਾ, 22 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਜੱਟਵਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਟਰੈਕਟਰ-ਟਰਾਲੀ ਸੜਕ ਕਿਨਾਰੇ ਖੜ੍ਹੀ ਸੀ ਅਤੇ ਉਸ ਦੇ ਨਾਲ ਹੀ ਦੋ ਔਰਤਾਂ ਖੜ੍ਹੀਆਂ ਸਨ। ਇਸੇ ਦੌਰਾਨ ਸੜਕ 'ਤੇ ਜਾਂਦੇ ਇੱਕ ਘੋੜਾ ਟਰਾਲੇ ਨੇ ਔਰਤਾਂ ਕੁਚਲਦਿਆਂ ਟਰੈਕਟਰ-ਟਰਾਲੀ ਨੂੰ ਫੇਟ ਮਾਰੀ, ਜਿਸ ਨਾਲ ਸਰਵਤੀ ਦੇਵੀ ਅਤੇ ਊਸ਼ਾ ਨਾਮੀ ਦੋਹਾਂ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਟਰੈਕਟਰ ਚਾਲਕ ਹਰਦੀਪ ਸਿੰਘ ਅਤੇ ਇੱਕ ਹੋਰ ਔਰਤ ਫੂਲਨ ਦੇਵੀ ਉਰਫ਼ ਪੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

2020-09-22 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377