ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖ਼ਾਨਾਜੰਗੀ ਅਤੇ ਖ਼ੂਨ-ਖ਼ਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 24 ਸਤੰਬਰ- ਕਿਸਾਨਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਵਿਚਾਲੇ ਖੇਤੀ ਨਾਲ ਜੁੜੇ ਤਿੰਨ ਬਿੱਲ ਸੰਸਦ 'ਚ ਪਾਸ ਹੋ ਗਏ। ਇਸੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਉਨ੍ਹਾਂ ਦੇ ਜੀਵਨ 'ਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ 'ਚ ਇੱਕ ਤੋਂ ਬਾਅਦ ਇੱਕ ਕਈ ਕਦਮ ਚੁੱਕੇ ਗਏ ਪਰ ਇਨ੍ਹਾਂ ਸਾਰਿਆਂ ਦੇ ਬਾਵਜੂਦ ਜਦੋਂ ਤੱਕ ਕਾਨੂੰਨਾਂ 'ਚ ਬਦਲਾਅ ਨਹੀਂ ਹੁੰਦਾ, ਉਦੋਂ ਤੱਕ ਕਿਸਾਨ ਦੇ ਬਾਰੇ 'ਚ ਅਸੀਂ ਜਿਹੜੀ ਤਰੱਕੀ ਸੋਚ ਰਹੇ ਸਾਂ, ਉਹ ਸੰਭਵ ਨਹੀਂ ਸੀ। ਇਸ ਲਈ ਭਾਰਤ ਸਰਕਾਰ ਨੇ ਦੋ ਅਧਿਆਦੇਸ਼ ਬਣਾਏ, ਜਿਨ੍ਹਾਂ ਨੂੰ ਹੁਣ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਉਤਪਾਦ ਅਤੇ ਸਨਅਤ ਨੂੰ ਉਤਸ਼ਾਹਿਤ ਕਰਨ ਅਤੇ ਸੁਖਾਲਾ ਬਣਾਉਣ ਬਾਰੇ ਬਿੱਲ 2020 ਅਤੇ ਕਿਸਾਨਾਂ ਦੇ ਸਸ਼ਕਤੀਕਰਨ ਅਤੇ ਰਾਖੀ ਲਈ ਕੀਮਤਾਂ ਦੇ ਭਰੋਸੇ ਅਤੇ ਖੇਤੀਬਾੜੀ ਸੇਵਾਵਾਂ ਦੇ ਕਰਾਰ ਬਾਰੇ ਬਿੱਲ-2020 ਹਨ। ਤੋਮਰ ਨੇ ਕਿਹਾ ਕਿ ਇਹ ਦੋਵੇਂ ਵਿਧਾਇਕ ਯਕੀਨੀ ਤੌਰ 'ਤੇ ਕਿਸਾਨ, ਜਿਹੜਾ ਕਿ ਏ. ਪੀ. ਐੱਮ. ਸੀ. ਦੀਆਂ ਜ਼ੰਜੀਰਾਂ 'ਚ ਜਕੜਿਆ ਹੋਇਆ ਸੀ, ਉਨ੍ਹਾਂ ਨੂੰ ਮੁਕਤ ਕਰਾਉਣ ਵਾਲੇ ਹਨ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਅੱਗੇ ਕਿਹਾ, ''ਮੈਂ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਨ੍ਹਾਂ ਨੂੰ ਲਾਗੂ ਹੋਣ ਲੈਣ ਦਿਓ, ਯਕੀਨੀ ਤੌਰ 'ਤੇ ਤੁਹਾਡੇ ਜੀਵਨ 'ਚ ਕ੍ਰਾਂਤੀਕਾਰੀ ਬਦਲਾਅ ਆਵੇਗਾ।'' ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵਾਲ ਕੀਤਾ ਕਿ ਤੁਸੀਂ ਚੋਣਾਂ ਵੇਲੇ ਆਪਣੇ ਚੋਣ ਮਨੋਰਥ ਪੱਤਰ 'ਚ ਕਿਉਂ ਕਿਹਾ ਸੀ ਕਿ ਤੁਸੀਂ ਏ. ਪੀ. ਐੱਮ. ਸੀ. ਐਕਟ ਨੂੰ ਬਦਲ ਦੇਵੇਗੋ, ਟੈਕਸ ਨੂੰ ਖ਼ਤਮ ਕਰ ਦੇਵੇਗੋ ਅਤੇ ਅੰਤਰਰਾਜੀ ਵਪਾਰ ਨੂੰ ਉਤਸ਼ਾਹਿਤ ਕਰੋਗੇ।

 

ਖ਼ਬਰ ਸ਼ੇਅਰ ਕਰੋ

 

2020-09-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377