ਜਲੰਧਰ : ਵੀਰਵਾਰ 13 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਚੋਗਾਵਾ, 27 ਸਤੰਬਰ (ਗੁਰਬਿੰਦਰ ਸਿੰਘ ਬਾਗ਼ੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਘਰੇਲੂ ਜਗ੍ਹਾ ਨੂੰ ਲੈ ਕੇ ਸਾਬਕਾ ਅਕਾਲੀ ਸਰਪੰਚ ਮੇਜਰ ਸਿੰਘ ਅਤੇ ਉਸ ਦੇ ਭਰਾ ਕਸ਼ਮੀਰ ਸਿੰਘ ਦੇ ਘਰਾਂ ਵਿਚ ਅਮਨ ਸਿੰਘ, ਪਰਮਜੀਤ ਕੋਰ, ਉਸ ਦੇ ਪੁੱਤਰ ਹੈਪੀ ਨੇ ਆਪਣੇ ਦਰਜਨਾਂ ਹਥਿਆਰਬੰਦ ਸਾਥੀਆਂ ਨੂੰ ਨਾਲ ਲੈ ਕੇ ਹਮਲਾ ਕਰ ਕੇ ਘਰਾਂ ਦੀ ਭੰਨਤੋੜ ਕਰਦੇ ਹੋਏ ਮੇਜਰ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜੋ ਕਿ ਜੇਰੇ ਇਲਾਜ ਹੈ।ਦਿਨ ਦਿਹਾੜੇ ਕੀਤੀ ਗਈ ਇਸ ਗੁੰਡਾਗਰਦੀ ਦੀ ਸ਼੍ਰੌਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਨੇ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਅਕਾਲੀ ਸਰਪੰਚਾ 'ਤੇ ਕੀਤੇ ਗਏ ਹਮਲੇ ਬਰਦਾਸ਼ਤ ਨਹੀ ਕੀਤੇ ਜਾਣਗੇ। ਇਸ ਸਬੰਧੀ ਵਿਰੋਧੀ ਧਿਰ ਦੇ ਅਮਨ ਨਾਲ ਸੰਪਰਕ ਕਰਨ ਉਨ੍ਹਾਂ ਕਿਹਾ ਇਹ ਜਗ੍ਹਾ ਉਨ੍ਹਾਂ ਨੇ ਮੁੱਲ ਖਰੀਦੀ ਹੈ ਜਿਸ ਦੀ ਲਿਖਤ ਉਨ੍ਹਾਂ ਕੋਲ ਹੈ। ਉਨ੍ਹਾਂ ਨੇ ਕੋਈ ਝਗੜਾ ਨਹੀ ਕੀਤਾ ਤੇ ਉਕਤ ਵਿਅਕਤੀਆਂ ਨੇ ਉਨ੍ਹਾਂ ਨਾਲ ਗਾਲੀ ਗਲੋਚ ਕੀਤੀ ਹੈ। 

 

ਖ਼ਬਰ ਸ਼ੇਅਰ ਕਰੋ

 

2020-09-27 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377