ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਤਾਜ਼ਾ ਖ਼ਬਰਾਂ

ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹਿੰਦ-ਪਾਕਿ ਕੌਮੀ ਸਰਹੱਦ 'ਤੇ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਰਾਜ ਮਾਤਾ ਦੀਆਂ ਸਮਾਰਕਾਂ 'ਤੇ ਸਿਜਦਾ ਕੀਤਾ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਅੱਜ ਮੁੜ ਲੋੜ ਹੈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਕੁਰਬਾਨੀ ਤੋਂ ਸੇਧ ਲੈ ਕੇ ਸੰਘਰਸ਼ ਕਰਨ ਦੀ, ਤਾਂ ਜੋ ਮਿਹਨਤੀ ਕਿਸਾਨਾਂ-ਮਜ਼ਦੂਰਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ । ਇਸ ਮੌਕੇ ਉਨ੍ਹਾਂ ਨਾਲ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਮਾਟੂ ਵੋਹਰਾ ਆਦਿ ਸਨ।

 

ਖ਼ਬਰ ਸ਼ੇਅਰ ਕਰੋ

 

2020-09-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377