ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੋ। -ਸੁਕਰਾਤ

ਤਾਜ਼ਾ ਖ਼ਬਰਾਂ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ 'ਤੇ ਨਿਪਟਾਰਾ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਅਤੇ ਪਨਗ੍ਰੇਨ ਵਲੋਂ ਅਜਨਾਲਾ ਮੰਡੀ 'ਚੋਂ 4776 ਮੀਟਰਿਕ ਟਨ ਪਰਮਲ ਦੀ ਖ਼ਰੀਦ ਕੀਤੀ ਗਈ ਹੈ, ਜਿਸ 'ਚੋਂ 3429 ਮੀਟਰਿਕ ਟਨ ਲਿਫ਼ਟਿੰਗ ਹੋ ਚੁੱਕੀ ਹੈ, ਜਦੋਂਕਿ ਪਿਛਲੇ ਸਾਲ ਕੁੱਲ 1440 ਮੀਟਰਿਕ ਟਨ ਪਰਮਲ ਦੀ ਖ਼ਰੀਦ ਹੋਈ ਸੀ। ਜ਼ਿਲ੍ਹਾ ਅੰਮ੍ਰਿਤਸਰ ਦੀ ਗੱਲ ਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਮਾਰਕਫੈੱਡ ਅਤੇ ਹੋਰਨਾਂ ਖ਼ਰੀਦ ਏਜੰਸੀਆਂ ਵਲੋਂ 311503 ਮੀਟਰਿਕ ਟਨ ਪਰਮਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ 'ਚੋਂ 234796 ਮੀਟਰਿਕ ਟਨ ਲਿਫ਼ਟਿੰਗ ਹੋ ਚੁੱਕੀ ਹੈ। ਜ਼ਿਲ੍ਹਾ ਮੈਨੇਜਰ ਸੰਧੂ ਨੇ ਅੱਗੇ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 75 ਫ਼ੀਸਦੀ, ਪਨਗ੍ਰੇਨ ਵਲੋਂ 65 ਫ਼ੀਸਦੀ, ਪਨਸਪ ਵਲੋਂ 71 ਫ਼ੀਸਦੀ ਅਤੇ ਵੇਅਰਹਾਊਸ ਵਲੋਂ 75 ਪ੍ਰਤੀਸ਼ਤ ਪੇਮੈਂਟ ਕਰ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

2020-10-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377