ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਤਾਜ਼ਾ ਖ਼ਬਰਾਂ

ਰਾਮ ਤੀਰਥ (ਅੰਮ੍ਰਿਤਸਰ), 28 ਅਕਤੂਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਪਿੰਡ ਖ਼ਿਆਲਾ ਖ਼ੁਰਦ ਨੇੜੇ ਤਰਨਾ ਦਲ ਮਿਸਲ ਗੁਰੂ ਹਰਿਕ੍ਰਿਸ਼ਨ ਜੀ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੇ ਡੇਰੇ 'ਤੇ ਖੜ੍ਹੀਆਂ ਦੋ ਗੱਡੀਆਂ ਅੱਗ ਲਾ ਕੇ ਸਾੜ ਦਿੱਤੀਆਂ। ਜਥੇਦਾਰ ਦੇ ਨਜ਼ਦੀਕੀ ਰਿਸ਼ਤੇਦਾਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਰਾਤੀਂ ਕਰੀਬ 9.30 ਵਜੇ ਦੋਵੇਂ ਗੱਡੀਆਂ ਸ਼ੈੱਡ ਹੇਠਾਂ ਖੜ੍ਹੀਆਂ ਕਰਕੇ ਉਹ ਅੰਦਰ ਸੌ ਗਏ। ਅੱਧੀ ਰਾਤ ਨੂੰ ਜਦੋਂ ਉਨ੍ਹਾਂ ਨੂੰ ਗੱਡੀਆਂ ਦੇ ਟਾਇਰ ਫਟਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ ਉਨ੍ਹਾਂ ਬਾਹਰ ਨਿਕਲ ਕੇ ਵੇਖਿਆ ਤਾਂ ਉਨ੍ਹਾਂ ਦੀਆਂ ਦੋਵੇਂ ਗੱਡੀਆਂ ਅੱਗ 'ਚ ਲਟਾ ਲਟ ਬਲ ਰਹੀਆਂ ਸਨ। ਉਨ੍ਹਾਂ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਉਦੋਂ ਤੱਕ ਗੱਡੀਆਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਉਨ੍ਹਾਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਲੋਂ ਡੇਰੇ ਦੀਆਂ ਕੰਧਾਂ ਟੱਪ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਸਬੰਧਿਤ ਪੁਲਿਸ ਚੌਕੀ ਰਾਮ ਤੀਰਥ ਨੂੰ ਦਿੱਤੀ ਗਈ ਹੈ। ਚੌਕੀ ਇੰਚਾਰਜ ਬਲਵਿੰਦਰ ਸਿੰਘ ਏ. ਐਸ. ਆਈ. ਨੇ ਦੱਸਿਆ ਕਿ ਉਨ੍ਹਾਂ ਵਲੋਂ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ। ਉੱਧਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਿਸਲ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

2020-10-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377