ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਤਾਜ਼ਾ ਖ਼ਬਰਾਂ

ਫ਼ਿਰੋਜ਼ਪੁਰ, 28 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2022 ਮਿਸ਼ਨ ਦੀ ਪ੍ਰਾਪਤੀ ਲਈ ਵਰਕਰਾਂ ਨੂੰ ਹੁਣੇ ਤੋਂ ਹੀ ਲਾਮਬੰਦ ਕਰਨ ਸਬੰਧੀ ਬਣਾਈ ਯੋਜਨਾ ਤਹਿਤ ਹਲਕਾ ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੀ ਅਕਾਲੀ ਵਰਕਰਾਂ ਦੀ ਮੀਟਿੰਗ ਅਕਾਲੀ ਦਲ ਦੇ ਜ਼ਿਲ੍ਹਾ ਆਬਜ਼ਰਵਰ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ 'ਚ ਅਕਾਲੀ ਵਰਕਰ ਉਤਸ਼ਾਹ ਨਾਲ ਸ਼ਾਮਿਲ ਹੋਏ। ਵਰਕਰ ਨੂੰ ਪਾਰਟੀ ਗਤੀਵਿਧੀਆਂ 'ਚ ਵਧ-ਚੜ੍ਹ ਕੇ ਭਾਗ ਲੈਣ ਪ੍ਰਤੀ ਉਤਸ਼ਾਹਿਤ ਕਰਦਿਆਂ ਸਾਬਕਾ ਮੰਤਰੀ ਸੇਖੋਂ ਨੇ ਕੇਂਦਰ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਮੋਦੀ ਸਰਕਾਰ ਵਲੋਂ ਰੂਰਲ ਫ਼ੰਡ ਰੋਕਣਾ ਸਿੱਧੇ ਤੌਰ 'ਤੇ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ। ਉਨ੍ਹਾਂ ਕਿਹਾ ਕੇਂਦਰ ਸਿੱਧੇ ਤੌਰ 'ਤੇ ਕਿਸਾਨਾਂ ਨਾਲ ਟਕਰਾਅ ਦੀ ਸਥਿਤੀ ਅਪਣਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2020-10-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377