ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਅਸਲੀ ਜਮਹੂਰੀਅਤ ਉਹੀ ਹੁੰਦੀ ਹੈ, ਜਿਹੜੀ ਲੋਕਾਂ ਦੀ ਹੋਵੇ, ਲੋਕਾਂ ਦੁਆਰਾ ਹੋਵੇ, ਲੋਕਾਂ ਵਾਸਤੇ ਹੋਵੇ। -ਇਬਰਾਹਿਮ ਲਿੰਕਨ

ਤਾਜ਼ਾ ਖ਼ਬਰਾਂ

ਸੰਗਰੂਰ, 30 ਅਕਤੂਬਰ (ਧੀਰਜ ਪਸ਼ੋਰੀਆ)- ਰੇਲਵੇ ਸਟੇਸ਼ਨ ਸੰਗਰੂਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਜਦੋਂ ਆਗੂਆਂ ਨੂੰ ਪਤਾ ਲੱਗਿਆ ਕਿ ਭਲਕੇ ਭਾਜਪਾ ਅਤੇ ਆਰ. ਐਸ. ਐਸ. ਦੀ ਸੰਗਰੂਰ ਵਿਖੇ ਬੈਠਕ ਹੋ ਰਹੀ ਹੈ ਤਾਂ ਕਿਸਾਨਾਂ 'ਚ ਰੋਸ ਜਾਗ ਉੱਠਿਆ ਅਤੇ ਆਰ. ਐਸ. ਐਸ. ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਗਿਆ ਕਿ ਕੱਲ੍ਹ ਨੂੰ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਇਸ ਬੈਠਕ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਨਛੱਤਰ ਸਿੰਘ ਗੰਢੂਆਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਆਗੂ ਨਰੰਜਣ ਸਿੰਘ ਚੁਨਾਗਰਾ ਅਤੇ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਪ੍ਰਦੂਸ਼ਣ ਸਬੰਧੀ ਆਰਡੀਨੈਂਸ ਜਾਰੀ ਕਰਕੇ ਮੋਦੀ ਸਰਕਾਰ ਨੇ ਬਲਦੀ 'ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਵੱਡੀ ਪੱਧਰ 'ਤੇ ਪਰਾਲੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜ਼ਾ ਦੇਣ ਦਾ ਕਾਨੂੰਨ ਬਣਾ ਕੇ ਪੰਜਾਬ, ਹਰਿਆਣਾ ਰਾਜਸਥਾਨ, ਯੂ. ਪੀ. ਅਤੇ ਦਿੱਲੀ ਦੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਚਾਲ ਚੱਲੀ ਹੈ ਪਰ ਕਿਸਾਨ ਕਿਸੇ ਹੀਲੇ ਵੀ ਦੱਬਣ ਵਾਲੇ ਨਹੀਂ, ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਇਹ ਸੰਘਰਸ਼ ਇਸ ਤੋਂ ਵੀ ਤਿੱਖੇ ਰੂਪ ਵਿੱਚ ਚੱਲਦਾ ਰਹੇਗਾ।

 

ਖ਼ਬਰ ਸ਼ੇਅਰ ਕਰੋ

 

2020-10-30 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377