ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਕੇਵੜੀਆ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਵਾਮਾ ਹਮਲੇ ਨੂੰ ਲੈ ਕੇ ਵਿਰੋਧੀ ਧਿਰ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਦੇਸ਼ ਦੇ ਜਵਾਨ ਸ਼ਹੀਦ ਹੋਏ ਸਨ, ਉਸ ਵੇਲੇ ਵੀ ਕੁਝ ਲੋਕ ਸਿਆਸਤ 'ਚ ਲੱਗੇ ਹੋਏ ਸਨ। ਅਜਿਹੇ ਲੋਕਾਂ ਨੂੰ ਦੇਸ਼ ਭੁਲਾ ਨਹੀਂ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਸ ਵੇਲੇ ਉਹ ਸਾਰੇ ਦੋਸ਼ਾਂ ਨੂੰ ਝੱਲਦੇ ਰਹੇ, ਭੱਦੀ ਸ਼ਬਦਾਵਲੀ ਸੁਣਦੇ ਰਹੇ, ਮੇਰੇ ਦਿਲ 'ਚ ਜ਼ਖ਼ਮ ਸੀ ਪਰ ਪਿਛਲੇ ਦਿਨੀਂ ਗੁਆਂਢੀ ਮੁਲਕ ਤੋਂ ਜਿਵੇਂ ਖ਼ਬਰਾਂ ਆਈਆਂ, ਉਨ੍ਹਾਂ ਨਾਲ ਇਨ੍ਹਾਂ ਦਲਾਂ ਦਾ ਚਿਹਰਾ ਨੰਗਾ ਹੋ ਗਿਆ। ਉਨ੍ਹਾਂ ਕਿਹਾ, ''ਜਿਵੇਂ ਉੱਥੋਂ ਦੀ ਸੰਸਦ 'ਚ ਸੱਚ ਸਵੀਕਾਰ ਕੀਤਾ ਗਿਆ ਹੈ, ਉਸ ਨੇ ਇਨ੍ਹਾਂ ਲੋਕਾਂ ਦੇ ਅਸਲੀ ਚਿਹਰਿਆਂ ਨੂੰ ਦੇਸ਼ ਦੇ ਸਾਹਮਣੇ ਲਿਆ ਦਿੱਤਾ ਹੈ। ਆਪਣੇ ਸਿਆਸੀ ਸੁਆਰਥ ਲਈ, ਇਹ ਲੋਕ ਕਿਸ ਹੱਦ ਤੱਕ ਜਾ ਸਕਦੇ ਹਨ, ਪੁਲਵਾਮਾ ਹਮਲੇ ਤੋਂ ਬਾਅਦ ਕੀਤੀ ਗਈ ਸਿਆਸਤ ਇਸ ਦੀ ਵੱਡੀ ਉਦਾਹਰਣ ਹੈ।'' ਉਨ੍ਹਾਂ ਕਿਹਾ ਕਿ ਉਹ ਅਜਿਹੇ ਸਿਆਸੀ ਦਲਾਂ ਨੂੰ ਸੁਚੇਤ ਕਰਨਾ ਚਾਹੁੰਦੇ ਹਨ ਕਿ ਦੇਸ਼ ਦੀ ਸੁਰੱਖਿਆ ਦੇ ਹਿੱਤ 'ਚ, ਸਾਡੇ ਸੁਰੱਖਿਆ ਬਲਾਂ ਦੇ ਮਨੋਬਲ ਲਈ ਕ੍ਰਿਪਾ ਕਰਕੇ ਅਜਿਹੀ ਸਿਆਸਤ ਨਾ ਕਰੋ, ਅਜਿਹੀਆਂ ਚੀਜ਼ਾਂ ਤੋਂ ਬਚੋ।

 

ਖ਼ਬਰ ਸ਼ੇਅਰ ਕਰੋ

 

2020-10-31 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377