ਜਲੰਧਰ : ਐਤਵਾਰ 15 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਮ੍ਰਿਤਕ ਦੇ ਨਸ਼ੇੜੀ ਪੁੱਤਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਗੋਇੰਦਵਾਲ ਸਾਹਿਬ, 21 ਨਵੰਬਰ (ਸਕੱਤਰ ਸਿੰਘ ਅਟਵਾਲ)—ਕਸਬਾ ਗੋਇੰਦਵਾਲ ਸਾਹਿਬ ਦੇ ਫਤਿਆਬਾਦ ਰੋਡ ਉੱਪਰ ਇਕ ਪ੍ਰਾਈਵੇਟ ਸਕੂਲ ਦੇ ਨਜ਼ਦੀਕ ਟੋਏ ਵਿਚੋਂ ਭੇਦਭਰੇ ਹਾਲਾਤਾਂ 'ਚ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਛਾਣ ਜਸਪਾਲ ਕੌਰ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੇ ਮੱਥੇ ਵਿਚ ਸੱਟ ਦਾ ਨਿਸ਼ਾਨ ਹੈ ਅਤੇ ਜਿਸ ਤੋਂ ਮ੍ਰਿਤਕ ਨੂੰ ਕਤਲ ਕਰ ਕੇ ਉਕਤ ਜਗ•ਾ ਉਪਰ ਲਾਸ਼ ਸੁੱਟੇ ਜਾਣ ਦਾ ਖਦਸਾ ਪ੍ਰਗਟਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਮ੍ਰਿਤਕ ਦੀ ਲਾਸ਼ ਉਸਦੇ ਘਰ ਤੋਂ 20 ਮੀਟਰ ਦੀ ਦੂਰੀ 'ਤੇ ਮਿਲੀ ਹੈ। ਜਾਣਕਾਰੀ ਇਕੱਠਾ ਕਰਨ 'ਤੇ ਪਤਾ ਚੱਲਿਆ ਕੇ ਮ੍ਰਿਤਕ ਔਰਤ ਦਾ ਲੜਕਾ ਨਸ਼ਿਆ ਦਾ ਆਦੀ ਹੈ ਜੋ ਪੈਸਿਆਂ ਲਈ ਅਕਸਰ ਆਪਣੀ ਮਾਂ ਨਾਲ ਲੜਦਾ ਝਗੜਾ ਰਹਿੰਦਾ ਸੀ। ਜਿਸ ਨਾਲ ਮ੍ਰਿਤਕ ਦੇ ਨਸ਼ੇੜੀ ਲੜਕੇ ਉਪਰ ਕਤਲ ਕਰ ਕੇ ਲਾਸ਼ ਘਰ ਦੇ ਨਜ਼ਦੀਕ ਟੋਏ ਵਿਚ ਸੁੱਟਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਗੋਇੰਦਵਾਲ ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਮੌਕੇ ਤੇ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਅਧਾਰ 'ਤੇ ਮ੍ਰਿਤਕ ਦੇ ਪੁੱਤਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਬਾਰੀਕੀ ਨਾਲ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2020-11-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377