ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਤਾਜ਼ਾ ਖ਼ਬਰਾਂ

ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 62ਵੇਂ ਦਿਨ ਵੀ ਜਾਰੀ
ਜੰਡਿਆਲਾ ਗੁਰੂ (ਅੰਮ੍ਰਿਤਸਰ) , 24 ਨਵੰਬਰ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਟਰੈਕ ਗਹਿਰੀ ਮੰਡੀ ਵਿਖੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਾਹੀਆ, ਐਸ ਡੀ ਐਮ ਅੰਮ੍ਰਿਤਸਰ 1 ਵਿਕਾਸ ਹੀਰਾ ਅਤੇ ਹੋਰ ਉੱਚ ਅਧਿਕਾਰੀ ਪਹੁੰਚੇ। ਜਿੰਨ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨਾਲ ਰੇਲਵੇ ਟਰੈਕ ਖਾਲੀ ਕਰਨ ਸੰਬੰਧੀ ਗੱਲਬਾਤ ਕੀਤੀ, ਪ੍ਰੰਤੂ ਗੱਲਬਾਤ ਸਿਰੇ ਨਹੀਂ ਚੜੀ। ਉੱਤੇ ਹੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 62ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਅੱਜ ਤੜਕਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਮੁੜ ਕਿਸਾਨ ਰੇਲਵੇ ਟਰੈਕ ਤੇ ਧਰਨੇ ਤੇ ਬੈਠ ਗਏ। ਜਿਸ ਉਪਰੰਤ ਵੱਡੀ ਤਾਦਾਦ ਵਿਚ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ।

 

ਖ਼ਬਰ ਸ਼ੇਅਰ ਕਰੋ

 

2020-11-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377